ਕਾਂਗਰਸ, ਅਕਾਲੀਭਾਜਪਾ ਅਤੇ ‘ਆਪ’ ਕਰ ਰਹੀਆਂ ਹਨ ਜਿੱਤ ਦਾਅਵੇ
ਚੰਡੀਗੜ੍ਹ/ਬਿਊਰੋ ਨਿਊਜ਼
ਆਉਂਦੀ 21 ਅਕਤੂਬਰ ਨੂੰ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਹੋਣੀ ਹੈ ਅਤੇ ਇਸਦੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਜਿਸ ਦੇ ਚੱਲਦਿਆਂ ਚੋਣ ਪ੍ਰਚਾਰ ਸਿਖਰਾਂ ‘ਤੇ ਚੱਲ ਰਿਹਾ ਹੈ ਅਤੇ ਚੋਣ ਲੜ ਰਹੀਆਂ ਪਾਰਟੀਆਂ ਦੇ ਸੀਨੀਅਰ ਆਗੂਆਂ ਵਲੋਂ ਰੋਡ ਸ਼ੋਅ ਵੀ ਕੱਢੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਭਲਕੇ ਸ਼ਾਮ ਨੂੰ ਚੋਣ ਪ੍ਰਚਾਰ ਵੀ ਬੰਦ ਹੋ ਜਾਵੇਗਾ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਿਛਲੇ ਦਿਨਾਂ ਤੋਂ ਲਗਾਤਾਰ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ ਕਰ ਰਹੇ ਹਨ। ਇਨ੍ਹਾਂ ਚਾਰ ਸੀਟਾਂ ਲਈ ਕਾਂਗਰਸ, ਅਕਾਲੀਭਾਜਪਾ ਅਤੇ ‘ਆਪ’ ਵਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।
Check Also
ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਕੱਢਣ ਦਾ ਮਤਾ ਪਾਸ
ਬੂਟਾ ਸਿੰਘ ਵਾਲਾ ਦੀ ਗਰਾਮ ਸਭਾ ਨੇ ਲਿਆ ਫੈਸਲਾ ਬਨੂੜ/ਬਿਊਰੋ ਨਿਊਜ਼ ਮੁਹਾਲੀ ਦੇ ਕਸਬਾ ਬਨੂੜ …