ਕਿਹਾ – ਇਹ ਕੋਈ ਸਿਆਸੀ ਫੇਰੀ ਨਹੀਂ, ਸਿਰਫ ਸ਼ਰਧਾ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਬਾਬਾ ਨਿਰੰਜਣ ਦਾਸ ਹੋਰਾਂ ਕੋਲੋਂ ਅਸ਼ੀਰਵਾਦ ਵੀ ਲਿਆ। ਕੈਪਟਨ ਅਮਰਿੰਦਰ ਸਿੰਘ ਦੂਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸੰਗਤ ਸਿੰਘ ਗਿਲਜੀਆਂ ਅਤੇ ਪਾਰਟੀ ਦੇ ਹੋਰ ਕਈ ਆਗੂ ਉਨ੍ਹਾਂ ਦੇ ਨਾਲ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਡੇਰੇ ਵਿਚ ਨਤਮਸਤਕ ਹੋਣਾ ਸਿਰਫ ਤੇ ਸਿਰਫ ਡੇਰੇ ਦੇ ਦਰਸ਼ਨ ਕਰਨ ਅਤੇ ਸ਼ਰਧਾ ਨੂੰ ਸਮਰਪਿਤ ਹੈ, ਨਾ ਕਿ ਕੋਈ ਸਿਆਸੀ ਮਨਸੂਬਾ। ਡੇਰੇ ਦੇ ਟਰੱਸਟ ਨੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਨਾਲ ਆਏ ਸਾਰੇ ਆਗੂਆਂ ਦਾ ਸਿਰੋਪਾਓ ਦੇ ਕੇ ਸਤਿਕਾਰ ਕੀਤਾ।

