ਅਸ਼ੋਕ ਕੁਮਾਰ ਦਾ ਦਾਅਵਾ ਇਹ ਦੁਨੀਆ ਵਿਚ ਸਭ ਤੋਂ ਵੱਡਾ ਚਿੱਤਰ ਹੋਵੇਗਾ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਪੰਜਾਬ ਪੁਲਿਸ ਦੇ ਇਕ ਸਿਪਾਹੀ ਅਸ਼ੋਕ ਕੁਮਾਰ ਨੇ ਸ੍ਰੀ ਗੁਰੂ ਨਾਨਕ ਦੇਵ ਦੇ 500ਵੇਂ ਪ੍ਰਕਾਸ਼ ਪੁਰਬ ‘ਤੇ ਇਕ ਵਿਸ਼ੇਸ਼ ਭੇਟ ਦੇਣ ਦਾ ਫੈਸਲਾ ਲਿਆ ਹੈ। ਉਹ ਗੁਰੂ ਨਾਨਕ ਦੇਵ ਜੀ ਦੀ 18 ਫੁੱਟ ਉੱਚੀ ਅਤੇ 12 ਫੁੱਟ ਚੌੜੀ ਪੋਰਟਰੇਟ ਤਿਆਰ ਕਰਨ ਵਿਚ ਲੱਗਿਆ ਹੋਇਆ ਹੈ ਅਤੇ ਆਉਂਦੇ ਕੁਝ ਦਿਨਾਂ ਵਿਚ ਇਹ ਪੋਰਟਰੇਟ ਤਿਆਰ ਹੋ ਜਾਵੇਗੀ। ਇਸਦੀ ਖਾਸੀਅਤ ਇਹ ਵੀ ਹੋਵੇਗੀ ਕਿ ਇਹ ਥ੍ਰੀ ਡੀ ਦੀ ਤਰ੍ਹਾਂ ਝਲਕ ਦੇਵੇਗੀ। ਇਸ ਤੋਂ ਪਹਿਲਾਂ ਅਸ਼ੋਕ ਨੇ ਹਰਿਮੰਦਰ ਸਾਹਿਬ ਦੀ ਇਕ 51 ਫੁੱਟ ਚੌੜੀ ਅਤੇ 12 ਫੁੱਟ ਉਚੀ ਪੇਂਟਿੰਗ ਬਣਾਈ ਸੀ ਜੋ ਅੱਜ ਵੀ ਗੁਰਦੁਆਰਾ ਸਾਹਿਬ ਆਲਮਗੀਰ ‘ਚ ਹੈ। ਧਿਆਨ ਰਹੇ ਕਿ ਆਉਂਦੀ 12 ਨਵੰਬਰ ਨੂੰ ਭਾਰਤ ਸਮੇਤ ਪੂਰੇ ਸੰਸਾਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅਸ਼ੋਕ ਕੁਮਾਰ ਨੇ ਵੀ ਪੁ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਪ੍ਰੋਰਟਰੇਟ ਤਿਆਰ ਕਰਨ ਦਾ ਫੈਸਲਾ ਲਿਆ ਸੀ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …