ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਬਠਿੰਡਾ/ਬਿਊਰੋ ਨਿਊਜ਼
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤ-ਪਾਕਿ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਰੱਖ ਦਿੱਤਾ ਹੈ। ਕੇਂਦਰ ਸਰਕਾਰ ਨੇ ਬਾਕਾਇਦਾ ਨੋਟੀਫ਼ੀਕੇਸ਼ਨ ਜਾਰੀ ਕਰ ਕੇ ਪੰਜਾਬ ਸਰਕਾਰ ਨੂੰ ਇਸ ਵਿਚ ਲੋੜੀਂਦੇ ਕਦਮ ਉਠਾਉਣ ਲਈ ਕਿਹਾ ਹੈ। ਇਹ ਕੌਮੀ ਰਾਜ ਮਾਰਗ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਰਾ ਬਾਬਾ ਨਾਨਕ, ਅੰਮ੍ਰਿਤਸਰ, ਤਰਨਤਾਰਨ, ਗੋਇੰਦਵਾਲ ਸਾਹਿਬ ਤੋਂ ਸੁਲਤਾਨਪੁਰ ਲੋਧੀ ਤਕ ਆਉਂਦਾ ਹੈ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫ਼ੀਕੇਸ਼ਨ ਤੇ ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਦਾ ਪੱਤਰ ਵੀ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।

