ਉਮੀਦਵਾਰਾਂ ਦੀ ਕਿਸਮਤ ਦਾ 24 ਅਕਤੂਬਰ ਨੂੰ ਹੋਵੇਗਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਹਰਿਆਣਾ ਦੀਆਂ 90 ਅਤੇ ਮਹਾਰਾਸ਼ਟਰ ਦੀਆਂ 288 ਸੀਟਾਂ ਲਈ ਵਿਧਾਨ ਸਭਾ ਦੀਆਂ ਵੋਟਾਂ ਪੈ ਗਈਆਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਦੁਬਾਰਾ ਮੁੱਖ ਮੰਤਰੀ ਬਣਨ ਦੀ ਆਸ ਨਾਲ ਸਾਈਕਲ ‘ਤੇ ਸਵਾਰ ਹੋ ਕੇ ਕਰਨਾਲ ਵਿਚ ਵੋਟ ਪਾਉਣ ਪਹੁੰਚੇ। ਇਸੇ ਤਰ੍ਹਾਂ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਦੇਵਿੰਦਰ ਫੜਨਫੀਸ, ਸੰਘ ਮੁਖੀ ਮੋਹਨ ਭਾਗਵਤ ਅਤੇ ਕੇਂਦਰੀ ਨਿਤਿਨ ਗਡਕਰੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਹਰਿਆਣਾ ਦੇ ਮੇਵਾਤ ਜ਼ਿਲ੍ਹੇ ਵਿਚ ਚਾਰ ਬੂਥਾਂ ‘ਤੇ ਹਿੰਸਕ ਝੜਪਾਂ ਵੀ ਹੋਈਆਂ। ਮਹਾਰਾਸ਼ਟਰ ਵਿਚ ਵੀ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਦੇ ਸਮਰਥਕ ਆਹਮੋ ਸਾਹਮਣੇ ਹੋਏ। ਦੱਸਿਆ ਗਿਆ ਕਿ ਹਰਿਆਣਾ ਵਿਚ 65 ਫੀਸਦੀ ਅਤੇ ਮਹਾਰਾਸ਼ਟਰ ਵਿਚ 55 ਫੀਸਦੀ ਪੋਲਿੰਗ ਹੋਈ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …