ਪਾਕਿ ਦੇ ਫੀਸ ਲੈਣ ਦੇ ਫੈਸਲੇ ਨੂੰ ਦੱਸਿਆ ਨਿਰਾਸ਼ਾਜਨਕ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਨੇ ਅੱਜ ਕਿਹਾ ਕਿ ਉਹ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਸਮਝੌਤੇ ‘ਤੇ ਆਉਂਦੀ 23 ਅਕਤੂਬਰ ਨੂੰ ਦਸਤਖਤ ਕਰੇਗਾ। ਇਸਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਵਲੋਂ ਲਾਂਘੇ ਲਈ ਵਸੂਲੀ ਜਾ ਰਹੀ ਫੀਸ ਨੂੰ ਨਿਰਾਸ਼ਾਜਨਕ ਦੱਸਿਆ। ਪਾਕਿ ਨੇ ਵੀ 23 ਅਕਤੂਬਰ ਨੂੰ ਹੀ ਸਮਝੌਤੇ ‘ਤੇ ਦਸਤਖਤ ਕਰਨੇ ਹਨ। ਧਿਆਨ ਰਹੇ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤ ਦੇ ਹਰੇਕ ਸ਼ਰਧਾਲੂ ਕੋਲੋਂ 20 ਡਾਲਰ ਫੀਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਨਾਲ ਪਾਕਿਸਤਾਨ ਨੂੰ 259 ਕਰੋੜ ਰੁਪਏ ਹਰੇਕ ਸਾਲ ਮਿਲਣਗੇ। ਭਾਰਤ ਵਲੋਂ ਪਾਕਿਸਤਾਨ ਨੂੰ ਕਈ ਵਾਰ ਲਾਂਘੇ ਸਬੰਧੀ ਫੀਸ ਨਾ ਲਏ ਜਾਣ ਲਈ ਕਿਹਾ ਗਿਆ, ਪਰ ਉਹ ਆਪਣੇ ਫੈਸਲੇ ‘ਤੇ ਅੜਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਵਾਲੇ ਪਾਸੇ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਕੀਤਾ ਜਾਣਾ ਹੈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ ਅਤੇ ਇਸੇ ਤਰ੍ਹਾਂ ਪਾਕਿਸਤਾਨ ਵਲੋਂ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਣਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …