ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ
ਪਟਿਆਲਾ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ ਨਹੀਂ ਚੁੱਕ ਸਕਦੀ, ਕਿਉਂਕਿ ਸ਼ਰਧਾਲੂਆਂ ਦਾ ਇਕ ਦਿਨ ਦਾ ਖਰਚਾ ਤਕਰੀਬਨ 70 ਲੱਖ ਰੁਪਏ ਬਣਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਸਮਾਗਮ ‘ਚ ਸ਼ਿਰਕਤ ਕਰਨ ਸਮੇਂ ਕੀਤਾ।
ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਮਾਮਲੇ ਵਿਚ ਕਸੂਤਾ ਫਸਾ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਦੀ ਕਰਤਾਰਪੁਰ ਲਾਂਘੇ ਦੀ ਯਾਤਰਾ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ। ਹੁਣ ‘ਆਪ’ ਦੀ ਪੰਜਾਬ ਇਕਾਈ ਵੀ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੋਂ ਅਜਿਹੀ ਹੀ ਮੰਗ ਕਰਨ ਲੱਗੀ ਹੈ।
Check Also
ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ
ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …