Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਦੀ ਸਟੇਜ ‘ਤੇ ਹੋਵੇਗਾ 550 ਸਾਲਾ ਪ੍ਰਕਾਸ਼ ਪੁਰਬ ਦਾ ਸਾਂਝਾ ਮੁੱਖ ਸਮਾਗਮ

ਸ਼੍ਰੋਮਣੀ ਕਮੇਟੀ ਦੀ ਸਟੇਜ ‘ਤੇ ਹੋਵੇਗਾ 550 ਸਾਲਾ ਪ੍ਰਕਾਸ਼ ਪੁਰਬ ਦਾ ਸਾਂਝਾ ਮੁੱਖ ਸਮਾਗਮ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਸੁਣਾਇਆ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਮੌਕੇ ਇੱਕ ਹੀ ਸਟੇਜ ਲੱਗੇਗੀ। ਉਨ੍ਹਾਂ ਕਿਹਾ ਕਿ ਇਹ ਸਟੇਜ ਸ਼੍ਰੋਮਣੀ ਕਮੇਟੀ ਵਲੋਂ ਲਗਾਈ ਜਾਵੇਗੀ ਅਤੇ ਇਸੇ ਹੀ ਸਟੇਜ ‘ਤੇ ਮੁੱਖ ਸਮਾਗਮ ਹੋਵੇਗਾ, ਜਿਸ ‘ਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹੋਰ ਜਥੇਬੰਦੀਆਂ ਇਸੇ ਸਟੇਜ ‘ਤੇ ਸ਼ਾਮਲ ਹੋ ਕੇ ਪ੍ਰਕਾਸ਼ ਪੁਰਬ ਮਨਾਉਣਗੀਆਂ ਅਤੇ ਸਾਰਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੱਖਵੱਖ ਸਟੇਜਾਂ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸਮਾਗਮਾਂ ਸਬੰਧੀ ਅਕਾਲ ਤਖਤ ਸਾਹਿਬ ਜੋ ਵੀ ਫੈਸਲਾ ਕਰੇਗਾ, ਉਹ ਸਾਨੂੰ ਮਨਜੂਰ ਹੋਵੇਗਾ। ਸੋ ਇਸ ਸਬੰਧੀ ਅਕਾਲ ਤਖਤ ਸਾਹਿਬ ਨੇ ਅੱਜ ਆਪਣਾ ਫੈਸਲਾ ਸੁਣਾ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …