ਅਦਾਲਤ ਨੇ ਕਿਹਾ ਗਵਾਹਾਂ ਨੂੰ ਧਮਕਾਉਣ ਬਾਰੇ ਕੋਈ ਸਬੂਤ ਨਹੀਂ ਮਿਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਜਮਾਨਤ ਦਾ ਵਿਰੋਧ ਕਰਨ ‘ਤੇ ਸੀ.ਬੀ.ਆਈ. ਨੂੰ ਸਖਤ ਲਹਿਜ਼ੇ ਵਿਚ ਕਿਹਾ ਕਿ ਚਿਦੰਬਰਮ ਦੇ ਵਿਦੇਸ਼ ਭੱਜਣ ਜਾਂ ਗਵਾਹਾਂ ਨੂੰ ਧਮਕਾਉਣ ਬਾਰੇ ਕੋਈ ਵੀ ਸਬੂਤ ਨਹੀਂ ਮਿਲਿਆ। ਜਸਟਿਸ ਆਰ. ਭਾਨੂਮਤੀ ਦੀ ਅਗਵਾਈ ਵਾਲੀ ਬੈਂਚ ਨੇ ਚਿਦੰਬਰਮ ਨੂੰ ਦੇਸ਼ ਨਾ ਛੱਡਣ ਦੀ ਸ਼ਰਤ ਅਤੇ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਚਿਦੰਬਰਮ ਦੀ ਕਿਸੇ ਹੋਰ ਮਾਮਲੇ ਵਿਚ ਜ਼ਰੂਰਤ ਨਹੀਂ ਹੈ ਤਾਂ ਉਸ ਨੂੰ ਰਿਹਾਅ ਕੀਤਾ ਜਾਵੇ। ਧਿਆਨ ਰਹੇ ਕਿ ਈ.ਡੀ. ਵਲੋਂ ਦਾਇਰ ਮਾਮਲੇ ਵਿਚ ਚਿਦੰਬਰਮ ਨੂੰ 24 ਅਕਤੂਬਰ ਤੱਕ ਜੇਲ੍ਹ ਵਿਚ ਹੀ ਰਹਿਣਾ ਪਵੇਗਾ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …