ਬੀ.ਐਸ.ਐਫ. ਵਲੋਂ ਕੀਤੀ ਫਾਇਰਿੰਗ ਤੋਂ ਬਾਅਦ ਵਾਪਸ ਪਰਤਿਆ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਵਿਚ ਪੈਂਦੇ ਹੁਸੈਨੀਵਾਲਾ ਬਾਰਡਰ ‘ਤੇ ਲੰਘੀ ਰਾਤ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐਸ.ਐਫ. ਦੇ ਜਵਾਨਾਂ ਨੇ ਜਦੋਂ ਫਾਇਰਿੰਗ ਕੀਤੀ ਤਾਂ ਇਹ ਡਰੋਨ ਵਾਪਸ ਪਰਤ ਗਿਆ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਸਰਹੱਦੀ ਖੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਧਿਆਨ ਰਹੇ ਇਸ ਤੋਂ ਪਹਿਲਾਂ ਲੰਘੀ 8 9 ਅਕਤੂਬਰ ਨੂੰ ਫਿਰੋਜ਼ਪੁਰ ਸਰਹੱਦ ‘ਤੇ ਸੱਤ ਡਰੋਨ ਦੇਖੇ ਗਏ ਸਨ। ਇਸੇ ਦੌਰਾਨ ਬੀ.ਐਸ.ਐਫ. ਨੇ ਅਬੋਹਰ ਸੈਕਟਰ ਵਿਚ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੁਰੱਖਿਆ ਬਲਾਂ ਨੇ ਪੁੱਛਗਿੱਛ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …