ਕਿਹਾ – ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਨਵਜੋਤ ਕੌਰ ਨੇ ਕਿਹਾ ਕਿ ਉਹ ਸਿਰਫ ਸਮਾਜਸੇਵੀ ਹੈ ਅਤੇ ਸੋਸ਼ਲ ਵਰਕਰ ਦੇ ਤੌਰ ‘ਤੇ ਉਹ ਪੰਜਾਬ ਲਈ ਲੜਾਈ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਡਾ. ਸਿੱਧੂ ਅੱਜ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਵੇਰਕਾ ਪਹੁੰਚੀ ਸੀ ਅਤੇ ਉਥੇ ਉਨ੍ਹਾਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਹੀ ਨਵਜੋਤ ਸਿੰਘ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਅੱਜ ਵੀ ਵਿਧਾਇਕ ਵਜੋਂ ਆਪਣਾ ਕੰਮ-ਕਾਜ ਦੇਖ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿੱਧੂ ਕੋਈ ਵੀ ਨਵੀਂ ਸਿਆਸੀ ਪਾਰਟੀ ਨਹੀਂ ਬਣਾ ਰਹੇ।
ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਪਾਰਟੀ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …