Breaking News
Home / ਪੰਜਾਬ / ਸੁਖਪਾਲ ਖਹਿਰਾ ਨੇ ਵਾਪਸ ਲਿਆ ਅਸਤੀਫਾ

ਸੁਖਪਾਲ ਖਹਿਰਾ ਨੇ ਵਾਪਸ ਲਿਆ ਅਸਤੀਫਾ

ਹਰਪਾਲ ਚੀਮਾ ਨੇ ਕਿਹਾ – ਸੁਖਪਾਲ ਖਹਿਰਾ ਲਈ ‘ਆਪ’ ਦੇ ਬੂਹੇ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਹਲਕਾ ਭੁਲੱਥ ਤੋਂ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਨੇ ਵਿਧਾਇਕੀ ਤੋਂ ਅਸਤੀਫਾ ਦਿੱਤਾ ਹੋਇਆ ਸੀ, ਪਰ ਉਨ੍ਹਾਂ ਅੱਜ ਅਚਾਨਕ ਅਸਤੀਫਾ ਵਾਪਸ ਲੈ ਲਿਆ। ਖਹਿਰਾ ਨੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਪੱਤਰ ਵੀ ਲਿਖ ਦਿੱਤਾ ਹੈ। ਧਿਆਨ ਰਹੇ ਕਿ ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਨਾਮ ਦੀ ਵੱਖਰੀ ਪਾਰਟੀ ਵੀ ਬਣਾਈ। ਉਨ੍ਹਾਂ ਬਠਿੰਡਾ ਤੋਂ ਲੋਕ ਸਭਾ ਦੀ ਚੋਣ ਵੀ ਲੜੀ ਸੀ ਅਤੇ ਚੌਥੇ ਸਥਾਨ ‘ਤੇ ਰਹੇ ਸਨ।
ਉਧਰ ਦੂਜੇ ਪਾਸੇ ‘ਆਪ’ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਦੇ ਆਮ ਆਦਮੀ ਪਾਰਟੀ ਵਿਚ ਵਾਪਸੀ ਦੇ ਰਾਹ ਬਿਲਕੁਲ ਬੰਦ ਹਨ। ਚੀਮਾ ਨੇ ਕਿਹਾ ਕਿ ਖਹਿਰਾ ਪਾਰਟੀ ਨੂੰ ਤੋੜਨ ਦੀ ਸਾਜਿਸ਼ ਕਰਦੇ ਰਹੇ ਹਨ, ਇਸ ਕਰਕੇ ਖਹਿਰਾ ਨੂੰ ਪਾਰਟੀ ਵਿੱਚ ਵਾਪਸ ਨਹੀਂ ਲਿਆ ਜਾਵੇਗਾ। ਰੁੱਸੇ ਹੋਏ ਬਾਕੀ ਵਿਧਾਇਕਾਂ ਦਾ ਸਵਾਗਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਪਾਰਟੀ ਸਾਰੇ ਰੁੱਸੇ ਹੋਏ ਵਿਧਾਇਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …