ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਵੀ ਲਿਆ ਜਾਇਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ‘ਡੇਰਾ ਬਾਬਾ ਨਾਨਕ ਉਤਸਵ’ ਦੀ ਅਧਿਕਾਰਤ ਵੈਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਦੱਸਿਆ ਕਿ 8 ਤੋਂ 11 ਨਵੰਬਰ ਤਕ ਮਨਾਏ ਜਾਣ ਵਾਲੇ ‘ਡੇਰਾ ਬਾਬਾ ਨਾਨਕ ਉਤਸਵ’ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ ਹੈ, ਜਿਸ ਵਿਚ ਵੱਡੀ ਗਿਣਤੀ ‘ਚ ਸ਼ਰਧਾਲੂ ਡੇਰਾ ਬਾਬਾ ਨਾਨਕ ਆਉਣਗੇ। ਰੰਧਾਵਾ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣਾ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਪਲ ਹੈ, ਜਿਸ ਨੂੰ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Check Also
ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ
ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ …