ਹੁਣ ਭਾਰਤ ਅਤੇ ਪਾਕਿ ਵਿਚਕਾਰ 24 ਅਕਤੂਬਰ ਨੂੰ ਹੋਵੇਗਾ ਸਮਝੌਤਾ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਭਾਰਤ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਭਾਰਤ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਪਾਕਿਸਤਾਨ ਵਲੋਂ ਰੱਖੀ ਗਈ ਮੰਗ ਮਨ ਲਈ। ਇਹ ਫੀਸ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਦੌਰਾਨ ਹੀ ਭਰਨੀ ਪਵੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਸਬੰਧੀ ਸਮਝੌਤੇ ‘ਤੇ ਦਸਤਖਤ ਹੁਣ 23 ਦੀ ਥਾਂ 24 ਅਕਤੂਬਰ ਨੂੰ ਹੋਣਗੇ। ਆਰਥਿਕ ਮੰਦੀ ਨਾਲ ਜੂਝ ਰਹੇ ਪਾਕਿਸਤਾਨ ਨੂੰ ਆਸ ਹੈ ਕਿ ਸ਼ਾਇਦ ਭਾਰਤੀ ਸ਼ਰਧਾਲੂਆਂ ਕੋਲੋਂ ਲਾਂਘੇ ਸਬੰਧੀ ਫੀਸ ਲੈ ਕੇ ਕੁਝ ਰਾਹਤ ਮਿਲ ਹੀ ਜਾਵੇ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …