ਦਰਬਾਰ ਸਾਹਿਬ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ 91 ਦੇਸ਼ਾਂ ਦੇ ਰਾਜਦੂਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਤੇ ਮੱਥਾ ਵੀ ਟੇਕਿਆ। ਰਾਜਦੂਤਾਂ ਦੇ ਵਫ਼ਦ ਨੇ ਗੁਰੂ ਰਾਮਦਾਸ ਲੰਗਰ ਹਾਲ ਵਿਚ ਲੰਗਰ ਵੀ ਛਕਿਆ। ਵਫਦ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਅਤੇ ਸਮੂਹਕ ਤਸਵੀਰਾਂ ਵੀ ਖਿਚਵਾਈਆਂ। ਇਸ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ। ਉਨ੍ਹਾਂ ਨਾਲ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਵੀ ਸਨ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਵਿਸ਼ੇਸ਼ ਪੰਡਾਲ ਲਗਾਇਆ ਗਿਆ, ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਧਿਆਨ ਰਹੇ ਕਿ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ 91 ਦੇਸ਼ਾਂ ਦੇ ਰਾਜਦੂਤ ਗੁਰੂ ਦੀ ਨਗਰੀ ਪਹੁੰਚੇ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …