Breaking News
Home / ਭਾਰਤ / ਮੋਦੀ ਸਰਕਾਰ ਨੇ ਐਮ.ਟੀ.ਐਨ.ਐਲ. ਅਤੇ ਬੀ.ਐਸ.ਐਨ.ਐਲ. ਦੇ ਰਲੇਵੇਂ ਦਾ ਲਿਆ ਫੈਸਲਾ

ਮੋਦੀ ਸਰਕਾਰ ਨੇ ਐਮ.ਟੀ.ਐਨ.ਐਲ. ਅਤੇ ਬੀ.ਐਸ.ਐਨ.ਐਲ. ਦੇ ਰਲੇਵੇਂ ਦਾ ਲਿਆ ਫੈਸਲਾ

ਕਣਕ ਦੇ ਸਮਰਥਨ ਮੁੱਲ ਵਿਚ 85 ਰੁਪਏ ਦਾ ਕੀਤਾ ਵਾਧਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਅੱਜ ਅਹਿਮ ਫੈਸਲੇ ਲਏ ਗਏ। ਮੀਟਿੰਗ ਵਿਚ ਆਰਥਿਕ ਸੰਕਟ ਨਾਲ ਜੂਝ ਰਹੀ ਸਰਕਾਰੀ ਟੈਲੀਕਾਮ ਕੰਪਨੀ ਐਮ.ਟੀ.ਐਨ.ਐਲ. ਦਾ ਬੀ.ਐਸ.ਐਨ.ਐਲ. ਵਿਚ ਰਲੇਵਾਂ ਕਰਨ ਦਾ ਫੈਸਲਾ ਲਿਆ ਗਿਆ ਅਤੇ ਦੋਵਾਂ ਕੰਪਨੀਆਂ ਨੂੰ 4 ਜੀ ਸਪੈਕਟਰਮ ਅਲਾਟ ਕੀਤਾ ਜਾਵੇਗਾ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਦੋਵਾਂ ਕੰਪਨੀਆਂ ਨੂੰ 20,140 ਕਰੋੜ ਰੁਪਏ ਦੀ ਪੂੰਜੀ ਦਿੱਤੀ ਜਾਵੇਗੀ। ਸਰਕਾਰ ਨੇ ਦੋਵਾਂ ਕੰਪਨੀਆਂ ਦੇ ਕਰਮਚਾਰੀਆਂ ਲਈ ਵੀ.ਆਰ.ਐਸ. ਯੋਜਨਾ ਵੀ ਪੇਸ਼ ਕੀਤੀ ਹੈ, ਜਿਸ ਦਾ 50 ਸਾਲ ਤੋਂ ਜ਼ਿਆਦਾ ਉਮਰ ਵਾਲੇ ਕਰਮਚਾਰੀ ਲਾਭ ਲੈ ਸਕਦੇ ਹਨ। ਇਸੇ ਦੌਰਾਨ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਤੋਹਫ਼ਾ ਦਿੰਦਿਆਂ ਰਬੀ ਸੀਜ਼ਨ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫ਼ੈਸਲਾ ਕੀਤਾ। ਸਰਕਾਰ ਨੇ ਕਣਕ ਅਤੇ ਜੌਂ ਦੇ ਸਮਰਥਨ ਮੁੱਲ ‘ਚ 85 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …