40 ਲੱਖ ਵਿਅਕਤੀਆਂ ਨੂੰ ਮਿਲੇਗਾ ਮਾਲਕਾਨਾ ਹੱਕ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮੋਦੀ ਸਰਕਾਰ ਨੇ ਅੱਜ ਦਿੱਲੀ ‘ਚ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਸ ਫੈਸਲੇ ‘ਤੇ ਮੋਹਰ ਲਗਾਈ ਗਈ ਅਤੇ ਇਸ ਦਾ ਐਲਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਸਰਕਾਰ ਦੇ ਇਸ ਫ਼ੈਸਲੇ ਨਾਲ ਦਿੱਲੀ ਵਿਚ ਰਹਿ ਰਹੇ 40 ਲੱਖ ਵਿਅਕਤੀਆਂ ਨੂੰ ਮਾਲਕਾਨਾ ਹੱਕ ਮਿਲ ਜਾਵੇਗਾ। ਇਨ੍ਹਾਂ ਕਾਲੋਨੀਆਂ ‘ਚ ਰਹਿ ਰਹੇ ਲੋਕ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸਨ। ਧਿਆਨ ਰਹੇ ਦਿੱਲੀ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਾਸੀਆਂ ਨੂੰ ਖੂਬ ਸਹੂਲਤਾਂ ਦਿੱਤੀਆਂ ਅਤੇ ਹੁਣ ਕੇਂਦਰ ਸਰਕਾਰ ਨੇ ਦਿੱਲੀ ਵਾਸੀਆਂ ਲਈ ਵੱਡਾ ਐਲਾਨ ਕਰ ਦਿੱਤਾ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …