Home / ਪੰਜਾਬ / ਸੁਲਤਾਨਵਿੰਡ ਵਿਚ ਨਸ਼ੇ ਨੇ ਹੋਰ ਨੌਜਵਾਨ ਨੂੰ ਨਿਗਲਿਆ

ਸੁਲਤਾਨਵਿੰਡ ਵਿਚ ਨਸ਼ੇ ਨੇ ਹੋਰ ਨੌਜਵਾਨ ਨੂੰ ਨਿਗਲਿਆ

ਇਸ ਇਤਿਹਾਸਕ ਪਿੰਡ ਵਿਚ ਹੁਣ ਤੱਕ ਨਸ਼ੇ ਨੇ ਲੈ ਲਈਆਂ ਹਨ 100 ਜਾਨਾਂ
ਸੁਲਤਾਨਵਿੰਡ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ‘ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ 30 ਸਾਲਾ ਵਰਿੰਦਰ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਸੁਲਤਾਨਵਿੰਡ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਸੁਲਤਾਨਵਿੰਡ ‘ਚ ਕਰੀਬ 100 ਵਿਅਕਤੀਆਂ ਦੀਆਂ ਮੌਤਾਂ ਨਸ਼ਿਆਂ ਕਾਰਨ ਹੋਈਆਂ ਹਨ, ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਵੇਚਣ ਵਾਲੇ ਨੌਜਵਾਨਾਂ ਨੂੰ ਜੇਲ੍ਹ ‘ਚ ਬੰਦ ਨਹੀਂ ਕਰਦੀ ਅਤੇ ਉਨ੍ਹਾਂ ਨੂੰ ਫੜਨ ਤੋਂ ਕੰਨੀ ਕਤਰਾਉਂਦੀ ਹੈ। ਧਿਆਨ ਰਹੇ ਕਿ ਪੰਜਾਬ ਵਿਚ ਹਰ ਰੋਜ਼ ਨਸ਼ਿਆਂ ਕਾਰਨ ਕੋਈ ਨਾ ਕੋਈ ਨੌਜਵਾਨ ਜਾਨ ਗੁਆ ਦਿੰਦਾ ਹੈ, ਜੋ ਚਿੰਤਾ ਵਿਸ਼ਾ ਹੈ।

Check Also

ਕਿਸਾਨ ਅੰਦੋਲਨ ਖਤਮ ਕਰਵਾਉਣ ਲਈ ਸਰਕਾਰ ਘੜ ਰਹੀ ਹੈ ਸਾਜਿਸ਼ : ਡੱਲੇਵਾਲ

ਕਿਸਾਨ ਵੀਰਾਂ ਨੂੰ ਅੰਦੋਲਨ ’ਚ ਡਟੇ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ …