ਹਰਿਆਣਾ ਅਤੇ ਮਹਾਰਾਸ਼ਟਰ ‘ਚ ਵਿਧਾਨ ਸਭਾ ਲਈ ਪਈਆਂ ਵੋਟਾਂ ਦਾ ਵੀ ਭਲਕੇ ਆਵੇਗਾ ਨਤੀਜਾ
ਚੰਡੀਗੜ੍ਹ/ਬਿਊਰੋ ਨਿਊਜ਼
ਲੰਘੀ 21 ਅਕਤੂਬਰ ਨੂੰ ਹਰਿਆਣਾ ਤੇ ਮਹਾਰਾਸ਼ਟਰ ਵਿਚ ਵਿਧਾਨ ਸਭਾ ਲਈ ਪਈਆਂ ਵੋਟਾਂ ਅਤੇ ਪੰਜਾਬ ਵਿਚ ਚਾਰ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 24 ਅਕਤੂਬਰ ਨੂੰ ਆ ਜਾਣਗੇ। ਇਸ ਨੂੰ ਦੇਖਦਿਆਂ ਸਾਰੇ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ ਅਤੇ ਜਿੱਤ ਲਈ ਅਰਦਾਸਾਂ ਕਰਨ ਲੱਗੇ ਹਨ। ਚੋਣ ਸਰਵੇਖਣਾਂ ਨੇ ਤਾਂ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਭਾਜਪਾ ਦੀ ਜਿੱਤ ਦਿਖਾ ਦਿੱਤੀ ਹੈ, ਪਰ ਫਿਰ ਵੀ ਭਲਕੇ ਹੀ ਅਸਲੀ ਤਸਵੀਰ ਸਾਹਮਣੇ ਆ ਸਕੇਗੀ। ਪੰਜਾਬ ਦੀਆਂ ਚਾਰ ਵਿਧਾਨ ਸੀਟਾਂ ‘ਤੇ ਭਾਵੇਂ ‘ਆਪ’ ਅਤੇ ਲੋਕ ਇਨਸਾਫ ਪਾਰਟੀ ਨੇ ਉਮੀਦਵਾਰ ਖੜ੍ਹੇ ਕੀਤੇ ਹਨ, ਪਰ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀਭਾਜਪਾ ਗਠਜੋੜ ਵਿਚਕਾਰ ਹੀ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …