ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਤੇ ਤਸੱਲੀ ਪ੍ਰਗਟ ਕੀਤੀ ਹੈ। ਕੈਪਟਨ ਨੇ ਕਾਂਗਰਸ ਦੇ ਜਿੱਤੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸੇ ਦੌਰਾਨ ਜਦੋਂ ਕੈਪਟਨ ਨੂੰ ਹਰਿਆਣਾ ਕਾਂਗਰਸ ਦੇ ਚੰਗੇ ਪ੍ਰਦਰਸ਼ਨ ਲਈ ਭੁਪਿੰਦਰ ਸਿੰਘ ਹੁੱਡਾ ਦੀ ਭੂਮਿਕਾ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਥੋੜ੍ਹੀ ਜਿਹੀ ਮਿਹਨਤ ਹੋਰ ਕੀਤੀ ਹੁੰਦੀ ਤਾਂ ਕਾਂਗਰਸ ਪਾਰਟੀ ਨੂੰ ਬਹੁਮਤ ਮਿਲ ਜਾਣਾ ਸੀ।