Breaking News
Home / ਭਾਰਤ / ਹਰਿਆਣਾ ‘ਚ ਭਾਜਪਾ ਦਾ ਸੂਬਾ ਪ੍ਰਧਾਨ, ਸਪੀਕਰ ਅਤੇ 8 ਮੰਤਰੀ ਹਾਰੇ

ਹਰਿਆਣਾ ‘ਚ ਭਾਜਪਾ ਦਾ ਸੂਬਾ ਪ੍ਰਧਾਨ, ਸਪੀਕਰ ਅਤੇ 8 ਮੰਤਰੀ ਹਾਰੇ

ਪ੍ਰਧਾਨ ਸੁਭਾਸ਼ ਬਰਾਲਾ ਨੇ ਦਿੱਤਾ ਅਸਤੀਫਾ, ਅਮਿਤ ਸ਼ਾਹ ਨੇ ਖੱਟਰ ਨੂੰ ਦਿੱਲੀ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ, ਸਪੀਕਰ ਕੰਵਰਪਾਲ ਗੁੱਜਰ ਤੇ 8 ਮੰਤਰੀ ਹਾਰ ਗਏ। ਇਸ ਹਾਰ ਨੂੰ ਕਬੂਲਿਆਂ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਮਨੋਹਰ ਲਾਲ ਖੱਟਰ ਨੂੰ ਦਿੱਲੀ ਸੱਦ ਲਿਆ ਹੈ। ਜ਼ਿਕਰਯੋਗ ਬਹੁਤੇ ਚੋਣ ਸਰਵੇਖਣਾਂ ਨੇ ਹਰਿਆਣਾ ਵਿਚ ਭਾਜਪਾ ਨੂੰ 70 ਤੋਂ ਵੱਧ ਸੀਟਾਂ ਮਿਲਦੀਆਂ ਦਿਖਾਈਆਂ ਸਨ, ਪਰ ਉਹ ਸਹੀ ਸਾਬਤ ਨਹੀਂ ਹੋਏ। ਭਾਜਪਾ ਹਰਿਆਣਾ ਵਿਚ ਵੱਡੀ ਪਾਰਟੀ ਬਣ ਕੇ ਉਭਰੀ ਅਤੇ ਉਹ ਸਰਕਾਰ ਬਣਾਉਣ ਲਈ ਰਾਜਪਾਲ ਕੋਲ ਦਾਅਵਾ ਪੇਸ਼ ਕਰੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮਹਾਰਾਸ਼ਟਰ ਅਤੇ ਹਰਿਆਣਾ ਵਿਚ ਭਾਜਪਾ ਦੀਆਂ ਸੀਟਾਂ ਪਿਛਲੀ ਵਾਰ ਨਾਲੋਂ ਕਾਫੀ ਘਟ ਗਈਆਂ ਹਨ, ਜੋ ਕਿ ਭਾਜਪਾ ਲਈ ਵੱਡਾ ਘਾਟਾ ਹੈ।

Check Also

ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ

ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …