ਡੇਰੇ ਦੇ ਡਾਕਟਰ ਨੇ ਸੁਰੱਖਿਆ ਵਧਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹੁਣ ਜੇਲ੍ਹ ਵਿਚ ਦੂਜੇ ਕੈਦੀ ਪ੍ਰੇਸ਼ਾਨ ਕਰਨ ਲੱਗ ਪਏ ਹਨ। ਜੇਲ੍ਹ ਵਿਚ ਉਸ ‘ਤੇ ਹਮਲੇ ਦੀ ਸਾਜਿਸ਼ ਵੀ ਰਚੀ ਜਾ ਰਹੀ ਹੈ। ਅਜਿਹੀਆਂ ਦਲੀਲਾਂ ਦੇ ਨਾਲ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਗਈ ਹੈ ਅਤੇ ਇਸ ‘ਤੇ ਜਲਦੀ ਸੁਣਵਾਈ ਦੀ ਮੰਗ ਕੀਤੀ ਹੈ। ਧਿਆਨ ਰਹੇ ਕਿ ਰਾਮ ਰਹੀਮ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਹਵਾ ਖਾ ਰਿਹਾ ਹੈ। ਡੇਰੇ ਦੇ ਹਸਪਤਾਲ ਦੇ ਡਾਕਟਰ ਮੋਹਿਤ ਗੁਪਤਾ ਨੇ ਅਰਜ਼ੀ ਦੇ ਕੇ ਕਿਹਾ ਕਿ ਰਾਮ ਰਹੀਮ ‘ਤੇ ਜੇਲ੍ਹ ਵਿਚ 3 ਹਮਲੇ ਹੋ ਚੁੱਕੇ ਹਨ ਅਤੇ ਉਸਦੀ ਜਾਨ ਨੂੰ ਵੀ ਖਤਰਾ ਬਣਿਆ ਹੋਇਆ ਹੈ। ਮੋਹਿਤ ਗੁਪਤਾ ਨੇ ਰਾਮ ਰਹੀਮ ਦੀ ਸੁਰੱਖਿਆ ਵਧਾਉਣ ਦੀ ਗੱਲ ਕੀਤੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਰਾਮ ਰਹੀਮ ਖੁਦ ਅਤੇ ਉਸਦੀ ਪਤਨੀ ਪੈਰੋਲ ਲਈ ਅਰਜ਼ੀ ਦੇ ਚੁੱਕੇ ਹਨ, ਪਰ ਉਨ੍ਹਾਂ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਸੀ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …