ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਜਾਤੀ ਤੌਰ ‘ਤੇ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਅਦਾਲਤ ਵਿਚ ਅਰਜ਼ੀ ਦੇ ਕੇ ਕਿਹਾ ਸੀ ਕਿ ਉਨ੍ਹਾਂ ਦੀ ਆਰ.ਐਚ.ਸੀ. ਹੋਲਡਿੰਗਜ਼, ਜਿਸ ਦੇ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਵਿੰਦਰ ਸਿੰਘ ਹਨ, ਵੱਲ ਕੋਈ ਦੇਣਦਾਰੀ ਨਹੀਂ ਹੈ। ਬਾਬਾ ਢਿੱਲੋਂ ਨੇ ਅਦਾਲਤ ਨੂੰ ਦੱਸਿਆ ਕਿ ਆਰ.ਐਚ.ਸੀ. ਹੋਲਡਿੰਗਸ ਨੇ ਝੂਠੇ ਦਾਅਦੇ ਪੇਸ਼ ਕੀਤੇ ਹਨ। ਇਸ ਪਿੱਛੋਂ ਅਦਾਲਤ ਨੇ ਲੰਘੀ 11 ਅਕਤੂਬਰ ਨੂੰ ਦਿੱਤੇ ਆਪਣੇ ਹੁਕਮ ਵਿਚ ਬਾਬਾ ਢਿੱਲੋਂ, ਉਨ੍ਹਾਂ ਦੀ ਪਤਨੀ ਸ਼ਬਨਮ, ਪੁੱਤਰ ਗੁਰਕੀਰਤਨ ਤੇ ਗੁਰਪ੍ਰੀਤ ਨੂੰ ਲੈਣ ਦੇਣ ਦੇ ਸਾਰੇ ਦਸਤਾਵੇਜ਼ਾਂ ਨਾਲ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …