-12.7 C
Toronto
Saturday, January 31, 2026
spot_img
Homeਦੁਨੀਆ84 ਦੇਸ਼ਾਂ ਦੇ ਰਾਜਦੂਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

84 ਦੇਸ਼ਾਂ ਦੇ ਰਾਜਦੂਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪਹਿਲੀ ਵਾਰ ਇਕੋ ਸਮੇਂ 84 ਰਾਜਦੂਤ ਪਹੁੰਚੇ ਅੰਮ੍ਰਿਤਸਰ, 550ਵੇਂ ਪ੍ਰਕਾਸ਼ ਪੁਰਬ ‘ਤੇ ਸਾਰਿਆਂ ਨੂੰ ਦਿੱਤਾ ਗਿਆ ਹੈ ਸੱਦਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦਾ ਹਿੱਸਾ ਸਿੱਖ ਜਾਂ ਫਿਰ ਹਿੰਦੁਸਤਾਨੀ ਹੀ ਨਹੀਂ, ਬਲਕਿ ਸਾਰੀ ਦੁਨੀਆ ਬਣਨਾ ਚਾਹੁੰਦੀ ਹੈ। ਇਨ੍ਹਾਂ ਵਿਚ ਸ਼ੁਮਾਰ ਹੋਏ 84 ਦੇਸ਼ਾਂ ਦੇ ਰਾਜਦੂਤਾਂ ਨੇ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਹ ਪਹਿਲਾ ਮੌਕਾ ਹੈ, ਜਦੋਂ ਇੰਨੇ ਦੇਸ਼ਾਂ ਦੇ ਨੁਮਾਇੰਦੇ ਇਕੋ ਸਮੇਂ ਇੱਥੇ ਅੰਮ੍ਰਿਤਸਰ ਪਹੁੰਚੇ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਅਗਵਾਈ ਵਿਚ ਪਹੁੰਚੇ 84 ਦੇਸ਼ਾਂ ਦੇ ਰਾਦਜੂਤਾਂ ਦਾ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਸਾਰੇ ਰਾਜਦੂਤਾਂ ਨੂੰ ਦਰਬਾਰ ਸਾਹਿਬ ਆਉਣ ਲਈ ਸੱਦਾ ਦਿੱਤਾ ਹੋਇਆ ਸੀ।

RELATED ARTICLES
POPULAR POSTS