ਤਿੰਨ ਮਹੀਨਿਆਂ ਤੋਂ ਸਿੱਖ ਰਹੇ ਹਨ ਗੁਰਮੁਖੀ ਲਿੱਪੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬੀ ਬੋਲਣ ਤੇ ਸਿੱਖਣ ਵਿੱਚ ਕਾਫੀ ਦਿਲਚਸਪੀ ਦਿਖਾ ਰਹੇ ਹਨ ਅਤੇ ਖਾਸੀ ਪੰਜਾਬੀ ਸਿੱਖ ਵੀ ਗਏ ਹਨ। ਸੂਤਰਾਂ ਮੁਤਾਬਕ ਕੇਜਰੀਵਾਲ ਪਿਛਲੇ ਤਿੰਨ ਕੁ ਮਹੀਨਿਆਂ ਤੋਂ ਗੁਰਮੁਖੀ ਲਿਪੀ ਸਿੱਖ ਰਹੇ ਹਨ ਅਤੇ ਪੰਜਾਬੀ ਅਖ਼ਬਾਰਾਂ ਪ੍ਰਤੀ ਗੰਭੀਰ ਹਨ। ਸੂਤਰਾਂ ਮੁਤਾਬਕ ਤਿਲਕ ਨਗਰ ਤੋਂ ਵਿਧਾਇਕ ਅਤੇ ਪੰਜਾਬੀ ਅਕਾਦਮੀ ਦਿੱਲੀ ઠਦੇ ਉਪ ਪ੍ਰਧਾਨ ਜਰਨੈਲ ਸਿੰਘ ਗੁਰਮੁਖੀ ਸਿਖਣ ਵਿੱਚ ਕੇਜਰੀਵਾਲ ਦੀ ਮਦਦ ਕਰ ਰਹੇ ਹਨ। ਜਰਨੈਲ ਸਿੰਘ ਨੇ ਕਿਹਾ ਕਿ ਕੇਜਰੀਵਾਲ ਤੇਜ਼ੀ ਨਾਲ ਪੰਜਾਬੀ ਬੋਲਣੀ ਤੇ ਪੜ੍ਹਨੀ ਸਿੱਖ ਰਹੇ ਹਨ। ਕੇਜਰੀਵਾਲ ਨੇ ਵੀ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਹ ਪੰਜਾਬੀ ਸਿੱਖ ਰਹੇ ਹਨ। ਉਹ ਪੰਜਾਬ ਦੇ ਲੋਕਾਂ ਨਾਲ ਰਿਸ਼ਤਾ ਮਜ਼ਬੂਤ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੇ ਸੱਭਿਆਚਾਰ ਤੇ ਸਮਾਜਕ ਸਥਿਤੀ ਨੂੰ ਹੋਰ ਚੰਗੀ ਤਰ੍ਹਾਂ ਸਮਝਣਾ ਚਾਹੁੰਦੇ ਹਨ। ઠਉਨ੍ਹਾਂ ਕਿਹਾ ਕਿ ਇਹ ਭਾਸ਼ਾ ਉਨ੍ਹਾਂ ਨੇ ਇੱਕ ਦਿਨ ਵਿੱਚ ਨਹੀਂ ਸਿੱਖੀ, ਸਗੋਂ ਦੋ ਮਹੀਨੇ ਤੋਂ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਉਹ ਦੋ ਘੰਟੇ ਰੋਜ਼ਾਨਾ ਸਿਖਲਾਈ ਲੈਂਦੇ ਹਨ ਤੇ ਪੰਜਾਬੀ ਅਖ਼ਬਾਰ ਖ਼ੁਦ ਪੜ੍ਹਨ ਲੱਗੇ ਹਨ। ਜਰਨੈਲ ਸਿੰਘ ਨੇ ਕਿਹਾ ਕਿ ਕੇਜਰੀਵਾਲ ਖੇਤਰੀ ਭਾਸ਼ਾਵਾਂ ਨੂੰ ਹੋਰ ਪ੍ਰਫੁੱਲਤ ਕਰਨਾ ਚਾਹੁੰਦੇ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …