ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਕਰਤਾਰਪੁਰ ਲਾਂਘੇ ਦੇ ਮੁੱਖਦੁਆਰ ‘ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
ਪਟਿਆਲਾ : ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਉਬਰਾਏ ਨੇ ਆਪਣੀ ਵਿਲੱਖਣ ਸੇਵਾ ਅਤੇ ਖੁੱਲ੍ਹ ਦਿਲੀ ਨਾਲ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ ‘ਤੇ 30 ਫੁੱਟ ਦੇ ਘੇਰੇ ‘ਚ 31 ਫੁੱਟ ਉੱਚਾ ੴ ਦਾ ਸ਼ਿਲਾਲੇਖ ਤਿਆਰ ਕਰਵਾਇਆ ਜਾ ਰਿਹਾ ਹੈ। ਉਸ ‘ਤੇ ਲੱਗਣ ਵਾਲੀ ਰਬਾਬ ਇੱਥੇ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਬਰਾਏ ਹੋਰਾਂ ਨੇ ਦੱਸਿਆ ਕਿ ਟਰੱਸਟ ਵੱਲੋਂ ਸੂਖ਼ਮ ਕਲਾ ਤੇ ਧਾਰਮਿਕ ਪੱਖ ਤੋਂ ਵਿਸ਼ੇਸ਼ ਮੁਹਾਰਤ ਰੱਖਣ ਵਾਲੇ ਬੁੱਤਘਾੜਿਆਂ ਤੇ ਆਰਟਿਸਟਾਂ ਦੀ ਮਦਦ ਇਹ ਸ਼ਿਲਾਲੇਖ ਤਿਆਰ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸ਼ਿਲਾਲੇਖ ਦਾ ਡਿਜ਼ਾਈਨ ਇਸ ਤਰ੍ਹਾਂ ਦਾ ਹੈ ਕਿ ਇਹ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਅਤੇ ਉੱਥੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਕੋ ਜਿਹਾ ਵਿਖਾਈ ਦੇਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …