Breaking News
Home / ਪੰਜਾਬ / ਜ਼ਿਮਨੀ ਚੋਣਾਂ ‘ਚ 4 ਵਿਚੋਂ 3 ਸੀਟਾਂ ‘ਤੇ ਕਾਂਗਰਸ ਜੇਤੂ, 1 ‘ਤੇ ਅਕਾਲੀ

ਜ਼ਿਮਨੀ ਚੋਣਾਂ ‘ਚ 4 ਵਿਚੋਂ 3 ਸੀਟਾਂ ‘ਤੇ ਕਾਂਗਰਸ ਜੇਤੂ, 1 ‘ਤੇ ਅਕਾਲੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਤੇ ਲੰਘੀ 21 ਅਕਤੂਬਰ ਨੂੰ ਹੋਈ ਜ਼ਿਮਨੀ ਚੋਣ ਦੇ ਨਤੀਜੇ ਆ ਗਏ। ਇਨ੍ਹਾਂ ਵਿਚ ਤਿੰਨ ਸੀਟਾਂ ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਤੋਂ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ, ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਜਿੱਤ ਪ੍ਰਾਪਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਦਾਖਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਉਮੀਦਵਾਰ ਕੈਪਟਨ ਸੰਦੀਪ ਸੰਧੂ ਚੋਣ ਹਾਰ ਗਏ ਹਨ। ਜਦਕਿ ਮੁੱਖ ਮੰਤਰੀ ਨੇ ਸੰਧੂ ਦੇ ਹੱਕ ਵਿਚ ਰੱਜ ਕੇ ਚੋਣ ਪ੍ਰਚਾਰ ਕੀਤਾ ਸੀ ਅਤੇ ਦਾਖਾ ਵਿਚ ਰੋਡ ਸ਼ੋਅ ਦੌਰਾਨ ਹੀ ਕੈਪਟਨ ਅਮਰਿੰਦਰ ਦੀ ਦਸਤਾਰ ਵੀ ਲੱਥ ਗਈ ਸੀ। ਸੁਖਬੀਰ ਬਾਦਲ ਦੇ ਗੜ੍ਹ ਜਲਾਲਾਬਾਦ ਵਿਚੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਂਵਲਾ ਨੇ ਜਿੱਤ ਪ੍ਰਾਪਤ ਕੀਤੀ, ਫਗਵਾੜਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਧਾਲੀਵਾਲ ਨੇ ਵੀ ਵੱਡੀ ਜਿੱਤ ਕੀਤੀ। ਇਸੇ ਤਰ੍ਹਾਂ ਮੁਕੇਰੀਆਂ ਹਲਕੇ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਜੇਤੂ ਰਹੀ। ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੇ ਚੱਲਦਿਆਂ ਫਗਵਾੜਾ ਅਤੇ ਮੁਕੇਰੀਆਂ ਤੋਂ ਚੋਣ ਲੜੀ ਸੀ ਅਤੇ ਉਹ ਦੋਵੇਂ ਸੀਟਾਂ ਹਾਰ ਗਈ ਹੈ, ਜੋ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਚਾਰੇ ਉਮੀਦਵਾਰ ਚੋਣ ਹਾਰ ਗਏ ਹਨ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …