7.5 C
Toronto
Sunday, May 24, 2026
spot_img
Homeਪੰਜਾਬਪੰਜਾਬ ਸਰਕਾਰ ਨੇ ਡਾ. ਦਲਜੀਤ ਸਿੰਘ ਚੀਮਾ ਦੀ ਸੁਰੱਖਿਆ ਘਟਾਈ

ਪੰਜਾਬ ਸਰਕਾਰ ਨੇ ਡਾ. ਦਲਜੀਤ ਸਿੰਘ ਚੀਮਾ ਦੀ ਸੁਰੱਖਿਆ ਘਟਾਈ

ਸੁਖਬੀਰ ਬਾਦਲ ਹੋਏ ਲੋਹੇ ਲਾਖੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੀ ਸੁਰੱਖਿਆ ਵਿਚ ਕਟੌਤੀ ਕਰਦਿਆਂ 7 ਵਿਚੋਂ 5 ਸੁਰੱਖਿਆ ਮੁਲਾਜ਼ਮ ਵਾਪਸ ਬੁਲਾ ਲਏ ਹਨ। ਇਸ ਬਾਰੇ ਡਾ. ਚੀਮਾ ਨੇ ਦੱਸਿਆ ਕਿ ਇਹ ਸਾਰਾ ਕੁਝ ਦਾਖਾ ਹਲਕੇ ਵਿਚ ਹੋਈ ਕਾਂਗਰਸ ਦੀ ਹਾਰ ਤੋਂ ਬਾਅਦ ਹੀ ਹੋਇਆ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਡਾ. ਚੀਮਾ ਨੂੰ ਦਾਖਾ ਹਲਕੇ ਦੀ ਜ਼ਿਮਨੀ ਚੋਣ ਦੀ ਜ਼ਿੰਮੇਵਾਰੀ ਦਿੱਤੀ ਹੋਈ ਸੀ ਅਤੇ ਉਥੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਸੰਦੀਪ ਸੰਧੂ ਚੋਣ ਹਾਰ ਗਏ ਹਨ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਦੀ ਸਖਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਾਖਾ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਕੈਪਟਨ ਸਰਕਾਰ ਨੇ ਬੁਖਲਾ ਕੇ ਡਾ. ਚੀਮਾ ਕੋਲੋਂ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਲਿਆ ਹੈ, ਜੋ ਕਿ ਮੰਦਭਾਗਾ ਹੈ। ਸੁਖਬੀਰ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਨੇ ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਡਟ ਕੇ ਸਾਹਮਣਾ ਕੀਤਾ।

RELATED ARTICLES
POPULAR POSTS