ਦੇਸ਼ ਦੀ ਤਰੱਕੀ ਦੇ ਨਾਲਨਾਲ ਸਿੱਖੀ ਦੇ ਪ੍ਰਚਾਰ ਲਈ ਵੀ ਕਾਰਜ ਕਰਨ ਦੀ ਕੀਤੀ ਅਪੀਲ
ਤਲਵੰਡੀ ਸਾਬੋ/ਬਿਊਰੋ ਨਿਊਜ਼
ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਜਿੱਤੇ ਭਾਰਤੀ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੈਨੇਡੀਅਨ ਸੰਸਦ ਮੈਂਬਰਾਂ ਨੂੰ ਦੇਸ਼ ਦੀ ਤਰੱਕੀ ਦੇ ਨਾਲਨਾਲ ਸਿੱਖੀ ਦੇ ਪ੍ਰਚਾਰ ਲਈ ਕਾਰਜ ਕਰਨ ਦੀ ਅਪੀਲ ਕੀਤੀ। ਸ੍ਰੀ ਦਮਦਮਾ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਫੈਸਲੇ ਸਿੱਖ ਸਮਾਜ ਨੇ ਭਾਰਤ ਅਤੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਆਰਥਿਕ ਖੇਤਰ ਵਿਚ ਉਚਾ ਮੁਕਾਮ ਹਾਸਲ ਕੀਤਾ ਅਤੇ ਰਾਜਨੀਤਕ ਖੇਤਰ ਵਿਚ ਵੀ ਬੁਲੰਦੀਆਂ ਨੂੰ ਛੂਹਿਆ ਹੈ। ਜਥੇਦਾਰ ਹੋਰਾਂ ਕਿਹਾ ਕਿ ਜਿੰਨੇ ਵੀ ਸਿੱਖ ਭਾਰਤ ਤੋਂ ਬਾਹਰ ਰਾਜਸੀ ਖੇਤਰ ਵਿਚ ਵਿਚਰ ਰਹੇ ਹਨ, ਉਹਨਾਂ ਨੂੰ ਵਾਹਿਗੁਰੂ ਬਲ ਬਖਸ਼ੇ ਅਤੇ ਉਹ ਸਿੱਖ ਭਾਈਚਾਰੇ ਦਾ ਮਾਣ ਹੋਰ ਵਧਾਉਣ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …