ਪਟਿਆਲਾ ‘ਚ ਬਣੇਗੀ ਓਪਨ ਯੂਨੀਵਰਸਿਟੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਟਿਆਲਾ ਵਿੱਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਕਰਨ ਦਾ ਫੈਸਲਾ ਲਿਆ ਹੈ। ਇਸ ਨੂੰ ਲੰਘੇ ਕੱਲ੍ਹ ਡੇਰਾ ਬਾਬਾ ਨਾਨਕ ਵਿਖੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ। ਸਰਕਾਰੀ ਸੂਤਰਾਂ ਮੁਤਾਬਕ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਡਿਗਰੀ, ਡਿਪਲੋਮਾ ਤੇ ਸਰਟੀਫਿਕੇਟ ਕੋਰਸ ਕਰਵਾਏ ਜਾਣਗੇ। ਯਾਦ ਰਹੇ ਪੰਜਾਬ ਮੰਤਰੀ ਮੰਡਲ ਨੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 6 ਨਵੰਬਰ ਨੂੰ 15ਵੀਂ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਫੈਸਲਾ ਕੀਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …