ਕਿਹਾ – ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਨਹੀਂ ਪਹੁੰਚਾ ਸਕੇ ਕਾਂਗਰਸੀ ਲੀਡਰ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਪੈਂਦੇ ਦਾਖਾ ਹਲਕੇ ਤੋਂ ਜ਼ਿਮਨੀ ਚੋਣ ਹਾਰੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਹਾਰ ਕਬੂਲ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਅਤੇ ਵਰਕਰ ਚੋਣਾਂ ਦੌਰਾਨ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ‘ਚ ਅਸਫਲ ਰਹੇ ਹਨ। ਇਸ ਲਈ ਉਹ ਖ਼ੁਦ ਨੂੰ ਵੀ ਜ਼ਿੰਮੇਵਾਰ ਮੰਨਦੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਉਹ ਲੋਕਾਂ ਵਲੋਂ ਦਿੱਤੇ ਗਏ ਫ਼ਤਵੇ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਨ ਅਤੇ ਉਹ ਅਗਲੇ ਢਾਈ ਸਾਲ ਤੱਕ ਲੋਕਾਂ ਦੀ ਸੇਵਾ ‘ਚ ਦਾਖਾ ਹਲਕੇ ‘ਚ ਹਾਜ਼ਰ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਦੌਰਾਨ ਉਹ ਦਾਖਾ ਦੀ ਨੁਹਾਰ ਬਦਲ ਦੇਣਗੇ। ਉਨ੍ਹਾਂ ਨੇ ਦਾਖਾ ਦੇ ਵੋਟਰਾਂ ਵਲੋਂ ਦਿੱਤੇ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਕੈਪਟਨ ਸੰਧੂ ਨੇ ਦੱਸਿਆ ਕਿ ਇਸ ਹਾਰ ਦੀ ਪਾਰਟੀ ਵਲੋਂ ਸਮੀਖਿਆ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …