ਸ਼ਰੀਫ਼ ਦੀ ਹਾਲਤ ਕਾਫੀ ਚਿੰਤਾਜਨਕ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਹਾਲਤ ਕਾਫੀ ਚਿੰਤਾਜਨਕ ਬਣੀ ਹੋਈ ਹੈ ਅਤੇ ਉਹ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ਰੀਫ ਨੂੰ ਦੌਰਾ ਪੈਣ ਅਤੇ ਸੈਲਾਂ ਦੀ ਗਿਣਤੀ ਵਿਚ ਭਾਰੀ ਕਮੀ ਕਰਕੇ ਜੇਲ੍ਹ ਤੋਂ ਲਿਆ ਕੇ ਸਰਵਿਸਿਜ਼ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਸ਼ਰੀਫ ਦੇ ਨਿੱਜੀ ਡਾਕਟਰ ਦਾ ਕਹਿਣਾ ਹੈ ਕਿ 69 ਸਾਲਾ ਨਵਾਜ਼ ਸ਼ਰੀਫ ਦੀ ਹਾਲਤ ਕਾਫੀ ਚਿੰਤਾਜਨਕ ਬਣੀ ਹੋਈ ਹੈ। ਧਿਆਨ ਰਹੇ ਕਿ ਭ੍ਰਿਸ਼ਟਾਚਾਰ ਮਾਮਲਿਆਂ ਦੇ ਚੱਲਦਿਆਂ ਨਵਾਜ਼ ਸ਼ਰੀਫ ਜੇਲ੍ਹ ਦੀ ਸਜ਼ਾ ਭੁਗਤ ਰਹੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …