ਵਧਾਈ ਗਈ ਸੁਰੱਖਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ‘ਤੇ ਅੱਤਵਾਦੀ ਹਮਲੇ ਦਾ ਖਤਰਾ ਦੱਸਿਆ ਜਾ ਰਿਹਾ ਹੈ। ਮੀਡੀਆ ਵਿਚ ਚੱਲ ਰਹੀਆਂ ਖਬਰਾਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ ਨੂੰ ਇਕ ਗੁੰਮਨਾਮ ਚਿੱਠੀ ਮਿਲੀ, ਜਿਸ ਵਿਚ ਹਮਲੇ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਭਾਰਤੀ ਕ੍ਰਿਕਟ ਟੀਮ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ। ਐਨ.ਆਈ.ਏ. ਨੇ ਬਾਅਦ ਵਿਚ ਇਸ ਚਿੱਠੀ ਨੂੰ ਬੀ.ਸੀ.ਸੀ.ਆਈ. ਨੂੰ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਇਸ ਧਮਕੀ ਭਰੀ ਚਿੱਠੀ ਵਿਚ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਜੇ.ਪੀ. ਨੱਡਾ ਅਤੇ ਮੋਹਨ ਭਗਵਤ ਦਾ ਨਾਮ ਵੀ ਸ਼ਾਮਲ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …