Breaking News
Home / ਪੰਜਾਬ / ਪੰਜਾਬ ਪੁਲਿਸ ਦੀ ਮਹਿਲਾ ਏ. ਐਸ. ਆਈ. ਹੈਰੋਇਨ ਸਮੇਤ ਗ੍ਰਿਫਤਾਰ

ਪੰਜਾਬ ਪੁਲਿਸ ਦੀ ਮਹਿਲਾ ਏ. ਐਸ. ਆਈ. ਹੈਰੋਇਨ ਸਮੇਤ ਗ੍ਰਿਫਤਾਰ

ਗੈਂਗਸਟਰਾਂ ਨਾਲ ਸੰਬੰਧਾਂ ਦੇ ਵੀ ਆਰੋਪ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਦੇ ਅਰਬਨ ਅਸਟੇਟ ਵਿਚ ਤਾਇਨਾਤ ਇਕ ਮਹਿਲਾ ਏ ਐਸ ਆਈ ਰੈਨੂ ਬਾਲਾ ਨੂੰ ਪੱਟੀ ਪੁਲਿਸ ਦੇ ਨਾਟਕੋਟਿਕਸ ਸੈਲ ਵੱਲੋਂ 50 ਗ੍ਰਾਮ ਹੈਰੋਇਨ ਤੇ ਤੱਕੜੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਅਧਿਕਾਰੀ ਨੂੰ ਉਸਦੇ ਘਰ ਵਿਚੋਂ ਗ੍ਰਿਫਤਾਰ ਕੀਤਾ ਗਿਆ। ਪੱਟੀ ਪੁਲਿਸ ਨੇ ਪੱਟੀ ਸ਼ਹਿਰ ਦੇ ਰਹਿਣ ਵਾਲੇ ਉਸਦੇ ਸਾਥੀ ਨਿਸ਼ਾਨ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਏ ਐਸ ਆਈ ਅਰਬਨ ਸਟੇਟ ਥਾਣੇ ਵਿਚ 19 ਜੂਨ 2019 ਤੋਂ ਤਾਇਨਾਤ ਸੀ। ਇਸ ਗ੍ਰਿਫਤਾਰੀ ਮਗਰੋਂ ਪੁਲਿਸ ਨੇ ਸਾਰੇ ਅਫਸਰਾਂ ਨੂੰ ਆਪਣੇ ਅਧੀਨ ਕੰਮ ਕਰਦੇ ਅਧਿਕਾਰੀਆਂ ‘ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਿਸ ਥਾਣੇ ਵਿਚ ਇਹ ਮਹਿਲਾ ਤਾਇਨਾਤ ਸੀ, ਉਸਦੇ ਮੁਖੀ ਖਿਲਾਫ ਵੀ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਪਟਿਆਲਾ ਦੇ ਐਸ ਐਸ ਪੀ ਮਨਦੀਪ ਸਿੰਘ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਹਿਲਾ ਏ ਐਸ ਆਈ ਦੇ ਗੈਂਗਸਟਰਾਂ ਨਾਲ ਸਬੰਧ ਹਨ ਜਿਹਨਾਂ ਰਾਹੀਂ ਇਹ ਨਸ਼ੇ ਦਾ ਧੰਦਾ ਕਰਦੀ ਸੀ। ਇਸ ਵੱਲੋਂ ਰੀਅਲ ਅਸਟੇਟ ਦੇ ਖੇਤਰ ਵਿਚ ਵੀ ਕਾਫੀ ਨਿਵੇਸ਼ ਕੀਤਾ ਗਿਆ ਦੱਸਿਆ ਜਾ ਰਿਹਾ ਹੈ।

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …