ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਸੰਗਰੂਰ/ਬਿਊਰੋ ਨਿਊਜ਼
ਮਲੇਰਕੋਟਲਾ ਵਿੱਚ ਅੱਜ ਸਵੇਰੇ ਇੱਕ ਮਠਿਆਈ ਦੇ ਕਾਰੋਬਾਰੀ ਵਿਜੈ ਕੁਮਾਰ ਨੇ ਪਹਿਲਾਂ ਆਪਣੀ ਪਤਨੀ ਅਤੇ ਬੇਟੇ ਉੱਤੇ ਗੋਲ਼ੀਆਂ ਚਲਾਈ ਤੇ ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਤਨੀ ਦੀ ਮੌਕੇ ਉੱਤੇ ਮੌਤ ਹੋ ਗਈ ਜਦਕਿ ਗੋਲੀ ਚਲਾਉਣ ਵਾਲੇ ਵਿਜੈ ਕੁਮਾਰ ਨੇ ਲੁਧਿਆਣਾ ਦੇ ਹਸਪਤਾਲ ਵਿੱਚ ਦਮ ਤੌੜ ਦਿੱਤਾ। ਨੌਵੀਂ ਜਮਾਤ ਵਿੱਚ ਪੜ੍ਹਨ ਵਾਲਾ ਪੁੱਤਰ ਜ਼ਿੰਦਗੀ ਤੇ ਮੌਤ ਨਾਲ ਜੰਗ ਲੜ ਰਿਹਾ ਹੈ। ਇਸ ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।
Check Also
ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ
ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ …