ਇਆਲੀ ਨੇ ਦਾਖਾ ਹਲਕਾ ਤੋਂ ਜਿੱਤੀ ਸੀ ਜ਼ਿਮਨੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਵਿਚ ਹੋਈ ਜ਼ਿਮਨੀ ਚੋਣ ਦੌਰਾਨ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਜੇਤੂ ਰਹੇ ਸਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਖਾਸਮ ਖਾਸ ਉਮੀਦਵਾਰ ਸੰਦੀਪ ਸੰਧੂ ਨੂੰ ਹਰਾਇਆ। ਇਸ ਦੇ ਚੱਲਦਿਆਂ ਅੱਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵਿਧਾਇਕ ਵਜੋਂ ਹਲਫ ਲਿਆ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਇਆਲੀ ਦੇ ਸਮਰਥਕ ਹਾਜ਼ਰ ਸਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …