ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
550ਵੇਂ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ-ਮੁਹਾਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਰੱਖਣ ਦੀ ਮੰਗ ਉਠਣ ਲੱਗੀ ਹੈ। ਇਸ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਲਿਖੀ ਹੈ। ਸੁਸਾਇਟੀ ਦਾ ਮੰਨਣਾ ਹੈ ਕਿ ਏਅਰਪੋਰਟ ਦੇ ਨਾਮ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਅਤੇ ਹੁਣ ਸਹੀ ਮੌਕਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਏਅਰਪੋਰਟ ਦਾ ਨਾਮ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ ਜਾਵੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਇਸ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦੀ ਮੰਗ ਵੀ ਉਠੀ ਸੀ। ਸੁਸਾਇਟੀ ਦੇ ਜਨਰਲ ਸਕੱਤਰ ਐਚ.ਐਸ.ਸਭਰਵਾਲ ਨੇ ਦੱਸਿਆ ਕਿ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਣ ਨੂੰ ਲੈ ਕੇ ਸੁਸਾਇਟੀ ਵਲੋਂ ਹਵਾਈ ਮੰਤਰਾਲੇ ਨੂੰ ਵੀ ਚਿੱਠੀ ਲਿਖੀ ਗਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …