ਸਪੀਕਰ ਨੇ ਦੱਸਿਆ – ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਸੈਸ਼ਨ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਅਤੇ ਉਪ ਰਾਸ਼ਟਰਪਤੀ ਤੋਂ ਇਲਾਵਾ ਹੋਰ ਵੀ ਅਹਿਮ ਸ਼ਖਸੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਰਾਣਾ ਕੇ.ਪੀ. ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਸੈਸ਼ਨ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫਲਸਫੇ ਅਤੇ ਬਾਣੀ ਨੂੰ ਸਮਰਪਿਤ ਹੋਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …