ਅੰਤਰਿਮ ਜ਼ਮਾਨਤ ਲਈ ਚਿਦੰਬਰਮ ਨੇ ਦਿੱਲੀ ਹਾਈਕੋਰਟ ਤੱਕ ਕੀਤੀ ਪਹੁੰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਅੱਜ ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ 13 ਨਵੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਅਦਾਲਤ ਨੇ ਈ. ਡੀ. ਵਲੋਂ ਇੱਕ ਦਿਨ ਦਾ ਹੋਰ ਰਿਮਾਂਡ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਵੀ ਖ਼ਾਰਜ ਕਰ ਦਿੱਤਾ। ਇਸ ਤੋਂ ਪਹਿਲਾਂ ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਸਿਹਤ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਮੰਗਦਿਆਂ ਅੱਜ ਦਿੱਲੀ ਹਾਈਕੋਰਟ ਤੱਕ ਪਹੁੰਚ ਕੀਤੀ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਚੀਫ਼ ਜਸਟਿਸ ਡੀ. ਐੱਨ. ਪਟੇਲ ਅਤੇ ਜਸਟਿਸ ਸੀ. ਹਰੀਸ਼ੰਕਰ ਦੇ ਬੈਂਚ ਦੇ ਸਾਹਮਣੇ ਪਟੀਸ਼ਨ ਪੇਸ਼ ਕਰਕੇ ਇਸ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ। ਅਦਾਲਤ ‘ਚ ਇਸ ਮਾਮਲੇ ‘ਤੇ ਭਲਕੇ ਵੀਰਵਾਰ ਨੂੰ ਸੁਣਵਾਈ ਹੋਵੇਗੀ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …