ਕਾਂਗਰਸ ਨੇ ਕਿਹਾ – ਰਾਹੁਲ ਤਾਂ ਧਿਆਨ ਲਗਾਉਣ ਗਏ ਹਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਕਤੂਬਰ ਮਹੀਨੇ ਦੌਰਾਨ ਹੀ ਦੂਜੀ ਵਾਰ ਵਿਦੇਸ਼ ਯਾਤਰਾ ‘ਤੇ ਚਲੇ ਗਏ ਹਨ। ਮੀਡੀਆ ਦੀਆਂ ਖਬਰਾਂ ਮੁਤਾਬਕ ਰਾਹੁਲ ਗਾਂਧੀ ਲੰਘੇ ਸੋਮਵਾਰ ਨੂੰ ਵਿਦੇਸ਼ ਚਲੇ ਗਏ ਅਤੇ ਉਹ ਇਕ ਹਫਤਾ ਵਿਦੇਸ਼ ‘ਚ ਹੀ ਰਹਿਣਗੇ। ਦੂਜੇ ਪਾਸੇ ਕਾਂਗਰਸ ਪਾਰਟੀ ਅਰਥ ਵਿਵਸਥਾ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਘੇਰੇਗੀ ਅਤੇ 5 ਤੋਂ 15 ਨਵੰਬਰ ਤੱਕ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾਣਗੇ। ਰਾਹੁਲ ਦੀ ਵਿਦੇਸ਼ ਯਾਤਰਾ ‘ਤੇ ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਵੀ ਅੱਜ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪਹਿਲਾਂ ਵੀ ਸਮੇਂਸਮੇਂ ‘ਤੇ ਧਿਆਨ ਸਾਧਨਾ ਲਈ ਵਿਦੇਸ਼ ਜਾਂਦੇ ਰਹੇ ਹਨ।
Check Also
ਡੋਨਾਲਡ ਟਰੰਪ ਨੇ ਦਵਾਈਆਂ ’ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ
ਟਰੰਪ ਦੇ ਫੈਸਲੇ ਨਾਲ ਭਾਰਤੀ ਕੰਪਨੀਆਂ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ ਵਾਸ਼ਿੰਗਟਨ/ਬਿਊਰੋ ਨਿਊਜ਼ : …