ਭਾਜਪਾ ਵਿਧਾਇਕ ਦਲ ਨੇ ਫੜਨਵੀਸ ਨੂੰ ਚੁਣਿਆ ਨੇਤਾ
ਮੁੰਬਈ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਨੇ ਅੱਜ ਦੇਵੇਂਦਰ ਫੜਨਵੀਸ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ। ਇਸ ਤੋਂ ਬਾਅਦ ਫੜਨਵੀਸ ਨੇ ਕਿਹਾ ਕਿ ਜਨਤਾ ਨੇ ਮਹਾ ਗਠਜੋੜ ਨੂੰ ਚੁਣਿਆ ਹੈ ਅਤੇ ਸੂਬੇ ਵਿਚ ਗਠਜੋੜ ਦੀ ਸਰਕਾਰ ਹੀ ਬਣੇਗੀ। ਮਹਾਰਾਸ਼ਟਰ ਵਿਚ ਭਾਜਪਾ ਅਤੇ ਸ਼ਿਵ ਸੈਨਾ ਨੇ ਮਿਲ ਕੇ ਚੋਣਾਂ ਲੜੀਆਂ ਸਨ ਅਤੇ ਸ਼ਿਵ ਸੈਨਾ ਆਪਣਾ ਮੁੱਖ ਮੰਤਰੀ ਬਣਾਉਣ ‘ਤੇ ਅੜੀ ਹੋਈ ਹੈ। ਸ਼ਿਵ ਸੈਨਾ ਦਾ ਕਹਿਣਾ ਹੈ ਕਿ ਢਾਈ ਸਾਲ ਸਾਡਾ ਅਤੇ ਢਾਈ ਸਾਲ ਭਾਜਪਾ ਦਾ ਮੁੱਖ ਮੰਤਰੀ ਬਣੇਗਾ। ਉਧਰ ਭਾਜਪਾ ਦੇ ਆਗੂ ਸੁਧੀਰ ਦਾ ਕਹਿਣਾ ਹੈ ਕਿ ਆਉਂਦੇ ਦੋ ਦਿਨਾਂ ਵਿਚ ਸਾਰਾ ਫਾਈਨਲ ਹੋ ਜਾਵੇਗਾ ਅਤੇ ਚਾਰ ਦਿਨਾਂ ਵਿਚ ਸਹੁੰ ਚੁੱਕ ਸਮਾਗਮ ਹੋਵੇਗਾ। ਧਿਆਨ ਰਹੇ ਕਿ ਮਹਾਰਾਸ਼ਟਰ ਵਿਚ ਗਠਜੋੜ ਦੇ ਚੱਲਦਿਆਂ ਭਾਜਪਾ ਨੂੰ 105 ਅਤੇ ਸ਼ਿਵ ਸੈਨਾ ਨੂੰ 56 ਸੀਟਾਂ ‘ਤੇ ਜਿੱਤ ਹਾਸਲ ਹੋਈ ਸੀ। ਇਸੇ ਤਰ੍ਹਾਂ ਹਰਿਆਣਾ ਵਿਚ ਵੀ ਭਾਜਪਾ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਸੀ ਅਤੇ ਉਥੇ ਵੀ ਭਾਜਪਾ ਨੇ ਜਜਪਾ ਨਾਲ ਮਿਲ ਕੇ ਸਰਕਾਰ ਬਣਾਉਣੀ ਹੈ ਅਤੇ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਅਤੇ ਜਜਪਾ ਮੁਖੀ ਦੁਸ਼ਿਅੰਤ ਚੌਟਾਲਾ ਨੇ ਉਪ ਮੁੱਖ ਮੰਤਰੀ ਵਜੋਂ ਚੁੱਕ ਲਈ ਸੀ ਅਤੇ ਬਾਕੀ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਅਜੇ ਹੋਣਾ ਬਾਕੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …