Breaking News
Home / ਭਾਰਤ / ਦਿੱਲੀ ‘ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚਿਆ

ਦਿੱਲੀ ‘ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚਿਆ

ਕੇਜਰੀਵਾਲ ਨੇ ਕਿਹਾ – ਸਕੂਲੀ ਬੱਚਿਆਂ ਨੂੰ 50 ਲੱਖ ਮਾਸਕ ਵੰਡੇ ਜਾਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲੀ ਬੱਚਿਆਂ ਨੂੰ 50 ਲੱਖ ਮਾਸਕ ਵੰਡੇ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੰਡੀਆਂ ਜਾਣ ਵਾਲੀਆਂ ਕਿੱਟਾਂ ਵਿਚ ਦੋ ਮਾਸਕ ਹੋਣਗੇ। ਉਚ ਗੁਣਵੱਤਾ ਵਾਲੇ ਇਨ੍ਹਾਂ ਮਾਸਕਾਂ ਵਿਚ ਧੂੰਏਂ ਨਾਲ ਨਿਪਟਿਆ ਜਾ ਸਕੇਗਾ ਅਤੇ ਇਹ ਮਾਸਕ ਵੰਡਣ ਦੀ ਸ਼ੁਰੂਆਤ ਆਉਂਦੇ ਸ਼ੁੱਕਰਵਾਰ ਤੋਂ ਹੋਵੇਗੀ। ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ਦਿੱਲੀ ਵਿਚ ਪ੍ਰਦੂਸ਼ਣ ਵਧਣ ਦਾ ਕਾਰਨ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਵਿਚ ਪਰਾਲੀ ਨੂੰ ਸਾੜਨਾ ਹੈ। ਉਨ੍ਹਾਂ ਇਨ੍ਹਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਵੀ ਕੀਤੀ ਕਿ ਇਸ ਸਮੱਸਿਆ ਨੂੰ ਰੋਕਣ ਲਈ ਕਦਮ ਉਠਾਏ ਜਾਣ। ਧਿਆਨ ਰਹੇ ਕਿ ਪ੍ਰਦੂਸ਼ਣ ਦੇ ਚੱਲਦਿਆਂ ਦਿੱਲੀ ਦੀ ਹਵਾ ਦੀ ਗੁਣਵੱਤਾ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ।

Check Also

ਹਰਿਆਣਵੀ ਗਾਇਕਾ ਅਤੇ ਡਾਂਸਲਰ ਸਪਨਾ ਚੌਧਰੀ ਅਤੇ ਪਰਿਵਾਰ ਖਿਲਾਫ ਮਾਮਲਾ ਦਰਜ

ਭਾਬੀ ਤੋਂ ਦਾਜ ’ਚ ਕਰੇਟਾ ਗੱਡੀ ਮੰਗਣ ਦਾ ਆਰੋਪ ਪਲਵਲ/ਬਿਊਰੋ ਨਿਊਜ਼ : ਹਰਿਆਣਵੀ ਗਾਇਕਾ ਅਤੇ …