ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਪਿੱਟ ਰਹੀ ਸਰਕਾਰ ‘ਤੇ ਪਵੇਗਾ ਹੋਰ ਬੋਝ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤ ਕੀਤੇ ਗਏ ਸਿਆਸੀ ਸਲਾਹਕਾਰਾਂ ਨੂੰ ਸਕੱਤਰੇਤ ਵਿਚ ਕਮਰੇ ਅਲਾਟ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਸਰਕਾਰ ਪਹਿਲਾਂ ਹੀ ਖ਼ਜ਼ਾਨਾ ਖ਼ਾਲੀ ਹੋਣ ਦਾ ਹਵਾਲਾ ਦਿੰਦੀ ਰਹੀ ਹੈ ਅਤੇ ਹੁਣ ਇਨ੍ਹਾਂ ਸਿਆਸੀ ਸਲਾਹਕਾਰਾਂ ਨੂੰ ਕਮਰੇ ਅਲਾਟ ਕਰਕੇ ਸਰਕਾਰ ਵਲੋਂ ਖ਼ਜ਼ਾਨੇ ‘ਤੇ ਭਾਰੀ ਬੋਝ ਪਾਇਆ ਜਾਵੇਗਾ। ਸਿਆਸੀ ਸਲਾਹਕਾਰਾਂ ਨੂੰ ਪਹਿਲਾਂ ਸਟਾਫ਼ ਵੀ ਦਿੱਤਾ ਗਿਆ ਸੀ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਏ ਜਾਣ ਮਗਰੋਂ ਸਰਕਾਰ ਨੇ ਇਸ ਨੋਟੀਫ਼ਿਕੇਸ਼ਨ ਨੂੰ ਵਾਪਸ ਲੈ ਲਿਆ ਸੀ। ਧਿਆਨ ਰਹੇ ਕਿ ਪੰਜਾਬ ਸਰਕਾਰ ਵਲੋਂ ਛੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਰੈਂਕ ਨਾਲ ਨਿਵਾਜਿਆ ਸੀ। ਇਨ੍ਹਾਂ ਸਿਆਸੀ ਸਲਾਹਕਾਰਾਂ ਵਿਚ ਇੰਦਰਬੀਰ ਸਿੰਘ ਬੁਲਾਰੀਆ, ਰਾਜਾ ਵੜਿੰਗ, ਤਰਸੇਮ ਸਿੰਘ ਡੀ.ਸੀ., ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਸ਼ਾਮਲ ਹਨ।
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …