ਕਿਹਾ : ਅਸੀਂ ਵੀ ਸੜਕਾਂ ‘ਤੇ ਲੈਂਦੇ ਹਾਂ ਟੌਲ ਟੈਕਸ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵਲੋਂ ਰੱਖੀ ਗਈ 20 ਅਮਰੀਕੀ ਡਾਲਰ ਫੀਸ ਨੂੰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਾਇਜ਼ ਦੱਸਿਆ। ਬਾਜਵਾ ਨੇ ਕਿਹਾ ਕਿ ਅਸੀਂ ਵੀ ਸੜਕਾਂ ‘ਤੇ ਟੌਲ ਟੈਕਸ ਲੈਂਦੇ ਹਾਂ ਜਦਕਿ ਪਾਕਸਤਾਨ ਨੇ ਤਾਂ ਇੰਨਾ ਵੱਡਾ ਢਾਂਚਾ ਤਿਆਰ ਕੀਤਾ ਹੈ ਅਤੇ ਉਸ ਵਲੋਂ ਲਈ ਜਾਣ ਵਾਲੀ ਫੀਸ ਜਾਇਜ਼ ਹੈ। ਬਾਜਵਾ ਨੇ ਇਹ ਵੀ ਕਿਹਾ ਕਿ ਕੇਂਦਰ, ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਮਿਲ ਕੇ ਗਰੀਬ ਵਿਅਕਤੀਆਂ ਦੀ ਫੀਸ ਅਦਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਧਿਆਨ ਰਹੇ ਕਿ ਸ਼ਰਧਾਲੂਆਂ ਕੋਲੋਂ ਲਈ ਜਾਣ ਵਾਲੀ 20 ਡਾਲਰ ਫੀਸ ਸਬੰਧੀ ਕਾਫੀ ਵਿਵਾਦ ਚੱਲ ਰਿਹਾ ਹੈ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਫੀਸ ਕੈਪਟਨ ਸਰਕਾਰ ਨੂੰ ਭਰਨੀ ਚਾਹੀਦੀ ਹੈ ਜਦਕਿ ਕਾਂਗਰਸੀ ਹਰਸਿਮਰਤ ਬਾਦਲ ਨੂੰ ਕਹਿ ਰਹੇ ਹਨ ਕਿ ਉਹ ਵੀ ਕੇਂਦਰ ਵਿੱਚ ਮੰਤਰੀ ਹਨ, ਉਹ ਫੀਸ ਮੁਆਫ ਕਰਾਉਣ ਜਾਂ ਅਸਤੀਫਾ ਦੇ ਦੇਣ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …