Breaking News
Home / ਪੰਜਾਬ / ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਅਪੀਲ

ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਅਪੀਲ

ਗੁਰਪੁਰਬ ਮੌਕੇ ਲੰਗਰ ਤੇ ਛਬੀਲ ਲਈ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਨਾ ਕੀਤੀ ਜਾਵੇ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ, ਨੂੰ ਪੰਜਾਬ ਸਰਕਾਰ ਨੇ ਵੀ ਪਲਾਸਟਿਕ ਮੁਕਤ ਸ਼ਹਿਰ ਐਲਾਨ ਦਿੱਤਾ ਹੈ। ਸੁਲਤਾਨਪੁਰ ਲੋਧੀ ਦੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਵਾਤਾਵਰਨ ਨੂੰ ਧਿਆਨ ਵਿਚ ਰੱਖਦੇ ਹੋਏ ਪਲਾਸਟਿਕ ਦੇ ਲਿਫ਼ਾਫ਼ੇ, ਪਲਾਸਟਿਕ ਦੇ ਡਿਸਪੋਜ਼ੇਬਲ ਬਰਤਨਾਂ ਆਦਿ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਕੀਤੀ ਇਕ ਨਿੱਕੀ ਜਿਹੀ ਕੋਸ਼ਿਸ਼ ਗੁਰੂ ਨਗਰੀ ਨੂੰ ਸਾਫ਼ ਰੱਖਣ ਲਈ ਸਹਾਈ ਸਿੱਧ ਹੋਵੇਗੀ, ਅਤੇ ਸਮੁੱਚੀ ਸੰਗਤ ਨੂੰ ਇਕ ਚੰਗਾ ਸੰਦੇਸ਼ ਵੀ ਜਾਵੇਗਾ। ਇਸ ਨਾਲ ਪੰਜਾਬ ਵਿਚ ਇਕ ਵਾਰ ਵਰਤੋਂ ਕਰਨ ਵਾਲੀ ਪਲਾਸਟਿਕ ਦੀ ਵਰਤੋਂ ਵੀ ਘਟੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿੱਚ ਲੱਗਣ ਵਾਲੀ ਮੁੱਖ ਸਟੇਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਹੀ ਹੋਏਗੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …