ਨਵੀਂ ਦਿੱਲੀ : ਪੰਜਾਬ ਕਾਂਗਰਸ ਦੀ ਇੰਚਾਰਜੀ ਤੋਂ ਕਮਲ ਨਾਥ ਦੇ ਅਸਤੀਫਾ ਦੇਣ ਮਗਰੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਪੰਜਾਬ ਦੀ ਕਮਾਨ ਸੌਂਪਣ ਦੀ ਤਿਆਰੀ ਹੋ ਰਹੀ ਹੈ। ਸ਼ੀਲਾ ਦਾ ਪੰਜਾਬੀ ਪਿਛੋਕੜ ਹੋਣ ਕਰਕੇ ਉਨ੍ਹਾਂ ਦੀ ਇਹ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਦਾ ਐਲਾਨ ਜਲਦ ਹੋ ਸਕਦਾ ਹੈ।ਕਮਲ ਨਾਥ ਨੂੰ ਤਿੰਨ ਦਿਨ ਪਹਿਲਾਂ ਹੀ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ਾਂ ‘ਚ ਘਿਰੇ ਕਮਲ ਨਾਥ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਸਨ। ਅਜਿਹੇ ਵਿਚ ਕਮਲਨਾਥ ਨੇ ਖੁਦ ਹੀ ਆਪਣਾ ਅਸਤੀਫਾ ਦੇ ਦਿੱਤਾ। ਕਮਲਨਾਥ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਸੀ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …