ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਐਲਾਨ ਕੀਤਾ ਕਿ ਉਹ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੇ ਇੱਛੁਕ ਵਿਦੇਸ਼ੀ ਸ਼ਰਧਾਲੂਆਂ ਲਈ ਟੂਰਿਸਟ ਵੀਜ਼ੇ ਜਾਰੀ ਕਰੇਗਾ। ਮੀਡੀਆ ਨੇ ਆਪਣੀ ਇਕ ਰਿਪੋਰਟ ਵਿੱਚ ਵਿਦੇਸ਼ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਹੋਰਨਾਂ ਮੁਲਕਾਂ (ਭਾਰਤ ਨੂੰ ਛੱਡ ਕੇ) ਤੋਂ ਆਉਣ ਵਾਲੇ ਸਿੱਖਾਂ ਨੂੰ ਟੂਰਿਸਟ ਵੀਜ਼ੇ ਦੀ ਪੇਸ਼ਕਸ਼ ਕਰੇਗਾ। ਇਹ ਵੀਜ਼ੇ ਮਹਿਜ਼ ਕਰਤਾਰਪੁਰ ਸਾਹਿਬ ਦੀ ਯਾਤਰਾ ਤਕ ਸੀਮਤ ਨਹੀਂ ਹੋਣਗੇ। ਯਾਤਰੂ ਮੁਲਕ ਦੇ ਹੋਰਨਾਂ ਗੁਰਦੁਆਰਿਆਂ ਜਿਵੇਂ ਨਨਕਾਣਾ ਸਾਹਿਬ ਤੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ।
Check Also
ਕੈਨੇਡਾ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ
ਵਰਕ ਪਰਮਿਟ ਵਾਸਤੇ ਕੋਰਸਾਂ ਦੀ ਕਟੌਤੀ ਨੂੰ ਅੱਗੇ ਪਾਇਆ ਵਾਪਸ ਮੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ …