ਕਾਂਗਰਸ ਨੇ ਕਿਹਾ – ਰਾਹੁਲ ਤਾਂ ਧਿਆਨ ਲਗਾਉਣ ਗਏ ਹਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਕਤੂਬਰ ਮਹੀਨੇ ਦੌਰਾਨ ਹੀ ਦੂਜੀ ਵਾਰ ਵਿਦੇਸ਼ ਯਾਤਰਾ ‘ਤੇ ਚਲੇ ਗਏ ਹਨ। ਮੀਡੀਆ ਦੀਆਂ ਖਬਰਾਂ ਮੁਤਾਬਕ ਰਾਹੁਲ ਗਾਂਧੀ ਲੰਘੇ ਸੋਮਵਾਰ ਨੂੰ ਵਿਦੇਸ਼ ਚਲੇ ਗਏ ਅਤੇ ਉਹ ਇਕ ਹਫਤਾ ਵਿਦੇਸ਼ ‘ਚ ਹੀ ਰਹਿਣਗੇ। ਦੂਜੇ ਪਾਸੇ ਕਾਂਗਰਸ ਪਾਰਟੀ ਅਰਥ ਵਿਵਸਥਾ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਘੇਰੇਗੀ ਅਤੇ 5 ਤੋਂ 15 ਨਵੰਬਰ ਤੱਕ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾਣਗੇ। ਰਾਹੁਲ ਦੀ ਵਿਦੇਸ਼ ਯਾਤਰਾ ‘ਤੇ ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਵੀ ਅੱਜ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪਹਿਲਾਂ ਵੀ ਸਮੇਂ-ਸਮੇਂ ‘ਤੇ ਧਿਆਨ ਸਾਧਨਾ ਲਈ ਵਿਦੇਸ਼ ਜਾਂਦੇ ਰਹੇ ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …