18.8 C
Toronto
Saturday, October 18, 2025
spot_img
Homeਭਾਰਤਟਾਈਟਲਰ ਤੇ ਪਤਨੀ ਵਿਰੁੱਧ ਅਪਰਾਧਿਕ ਮਾਮਲਾ ਦਰਜ

ਟਾਈਟਲਰ ਤੇ ਪਤਨੀ ਵਿਰੁੱਧ ਅਪਰਾਧਿਕ ਮਾਮਲਾ ਦਰਜ

ਜਾਅਲੀ ਦਸਤਾਵੇਜ਼ਾਂ ਦੇ ਅਧਾਰ ‘ਤੇ ਕਰੋੜਾਂ ਰੁਪਏ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਮਾਮਲਾ
ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਅਤੇ ਉਨ੍ਹਾਂ ਦੀ ਪਤਨੀ ਸਮੇਤ ਕਈ ਵਿਅਕਤੀਆਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਦਰਜ ਐਫ ਆਈ ਆਰ ਮੁਤਾਬਕ ਜਾਅਲੀ ਦਸਤਾਵੇਜ਼ਾਂ ਦੇ ਅਧਾਰ ‘ਤੇ ਕਈ ਕਰੋੜ ਰੁਪਏ ਦੀ ਜ਼ਮੀਨ ‘ਤੇ ਕਬਜ਼ਾ ਕੀਤਾ ਗਿਆ ਹੈ। ਇਹ ਜ਼ਮੀਨ ਪਹਿਲਾਂ ਰਿਹਾਇਸ਼ੀ ਇਲਾਕੇ ਵਿਚ ਸੀ, ਜਦੋਂ ਵਪਾਰਕ ਇਲਾਕੇ ਵਿਚ ਆ ਗਈ ਤਾਂ ਉਸਦੀ ਕੀਮਤ ਕਈ ਗੁਣਾ ਵਧ ਗਈ। ਵਾਦ-ਵਿਵਾਦ ਵਾਲੀ ਇਹ ਜ਼ਮੀਨ ਦਿੱਲੀ ਦੇ ਕਰੋਲ ਬਾਗ ਇਲਾਕੇ ਵਿਚ ਦੱਸੀ ਜਾਂਦੀ ਹੈ। ਦਿੱਲੀ ਪੁਲਿਸ ਅਪਰਾਧ ਸ਼ਾਖਾ ਦੇ ਐਡੀਸ਼ਨਲ ਕਮਿਸ਼ਨਰ ਓਪੀ ਮਿਸ਼ਰਾ ਨੇ ਟਾਈਟਲਰ ਅਤੇ ਉਨ੍ਹਾਂ ਦੀ ਪਤਨੀ ਜੈਨੀਫਰ ਵਿਰੁੱਧ ਐਫ ਆਈ ਆਰ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ 9 ਜੁਲਾਈ ਨੂੰ ਇਹ ਮਾਮਲਾ ਦਰਜ ਹੋਇਆ ਸੀ। ਅਜੇ ਕਿਸੇ ਆਖਰੀ ਫੈਸਲੇ ‘ਤੇ ਪੁੱਜਣਾ ਔਖਾ ਹੈ। ਆਰਥਿਕ ਅਪਰਾਧ ਸ਼ਾਖਾ ਨੇ ਪਟਿਆਲਾ ਹਾਊਸ ਅਦਾਲਤ ਦੇ ਹੁਕਮ ‘ਤੇ ਮਾਮਲਾ ਦਰਜ ਕੀਤਾ ਹੈ। ਐਫ.ਆਈ.ਆਰ. ਦਰਜ ਕਰਵਾਉਣ ਵਾਲੇ ਵਿਜੇ ਸੇਖੜੀ ਦਿੱਲੀ ਦੇ ਛਤਰਪੁਰ ਇਲਾਕੇ ਵਿਚ ਰਹਿੰਦੇ ਹਨ। ਉਨ੍ਹਾਂ ਜਗਦੀਸ਼ ਟਾਈਟਲਰ ਨਾਲ ਮਿਲ ਕੇ 1990 ਦੇ ਦਹਾਕੇ ਵਿਚ ਦੋ ਰਿਹਾਇਸ਼ੀ ਜਾਇਦਾਦਾਂ ਖਰੀਦੀਆਂ ਸਨ।

RELATED ARTICLES
POPULAR POSTS