ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਨਜ਼ਦੀਕੀ ਪਿੰਡ ਬਲੌਂਗੀ ਵਿੱਚ ਰਹਿੰਦੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਕ ਹੋਰ ਗਵਾਹ ਭਾਈ ਤੇਜਿੰਦਰ ਸਿੰਘ ਨੇ ਦਮ ਤੋੜ ਦਿੱਤਾ ਹੈ। ਉਸਦਾ ਮੁਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਸੰਬਰ 2009 ਵਿੱਚ ਤੇਜਿੰਦਰ ਸਿੰਘ ਦੇ ਭਰਾ ਤੇ ਸਿੱਖ ਕਤਲੇਆਮ ਦੇ ਮੁੱਖ ਗਵਾਹ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ। ਇਹ ਦੋਵੇਂ ਭਰਾ ਸਿੱਖ ਕਤਲੇਆਮ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੀਨੀਅਰ ਕਾਂਗਰਸ ਆਗੂ ਸੱਜਣ ਕੁਮਾਰ ਖ਼ਿਲਾਫ਼ ਕੇਸ ਦੇ ਗਵਾਹ ਸਨ। ਸਿੱਖ ਕਤਲੇਆਮ ਵੇਲੇ ਇਹ ਪਰਿਵਾਰ ਦਿੱਲੀ ਦੇ ਗੁਲਾਬ ਬਾਗ ਵਿੱਚ ਰਹਿੰਦਾ ਸੀ।
ਪੀਰਮੁਹੰਮਦ ਨੇ ਕਿਹਾ ਕਿ ਦਹਾਕਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਗੁਰਚਰਨ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਸੱਜਣ ਕੁਮਾਰ ਖ਼ਿਲਾਫ਼ ਮੁੱਖ ਗਵਾਹ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਸੀ ਪਰ ਗੁਰਚਰਨ ਸਿੰਘ ਦੀ ਮੌਤ ਤੋਂ ਬਾਅਦ ਪਿਛਲੀ ਅਕਾਲੀ ਸਰਕਾਰ ਅਤੇ ਐਸਜੀਪੀਸੀ ਨੇ ਇਸ ਪਰਿਵਾਰ ਦੀ ਕਦੇ ਕੋਈ ਸਾਰ ਨਹੀਂ ਲਈ। ਮ੍ਰਿਤਕ ਤੇਜਿੰਦਰ ਸਿੰਘ ਦੇ ਵੱਡੇ ਭਰਾ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …